Connect with us

News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

Published

on

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

 

ਵਿਆਖਿਆ :- ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

English translation

Jaitsree, Fifth Mehl, Second House, Chhant: One Universal Creator God. By The Grace Of The True Guru: Shalok: God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||

Advertisement
Safar Television

 

राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥

News

ਪਹਿਲਗਾਮ ਦੀ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ‘ਚ 6 ਅੱਤਵਾਦੀਆਂ ਦੇ ਢਾਹੇ ਘਰ

Published

on

ਸ਼੍ਰੀਨਗਰ, 26 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੁਣ ਤੱਕ 6 ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਧਮਾਕੇ ‘ਚ ਜਿਨ੍ਹਾਂ ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ, ਉਨ੍ਹਾਂ ‘ਚ ਲਸ਼ਕਰ ਦੇ ਆਸਿਫ ਸ਼ੇਖ, ਆਦਿਲ ਠੋਕਰ, ਹਰਿਸ ਅਹਿਮਦ, ਜੈਸ਼ ਦੇ ਅਹਿਸਾਨ ਉਲ ਹੱਕ, ਜ਼ਾਕਿਰ ਅਹਿਮਦ ਗਨਈ ਅਤੇ ਸ਼ਾਹਿਦ ਅਹਿਮਦ ਕੁਟੇ ਸ਼ਾਮਲ ਹਨ।
ਇਨ੍ਹਾਂ ‘ਚੋਂ ਜੈਸ਼ ਦਾ ਅਹਿਸਾਨ 2018 ‘ਚ ਪਾਕਿਸਤਾਨ ਤੋਂ ਟਰੇਨਿੰਗ ਲੈ ਕੇ ਵਾਪਸ ਆਇਆ ਸੀ।ਪਹਿਲਗਾਮ ਹਮਲੇ ‘ਚ ਆਸਿਫ ਅਤੇ ਆਦਿਲ ਦਾ ਨਾਂ ਸਾਹਮਣੇ ਆਇਆ ਸੀ। ਫੌਜ ਨੇ ਇਹ ਕਾਰਵਾਈ ਤਰਾਲ, ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਕੀਤੀ।

Continue Reading

News

ਪੰਜਾਬ ਦੇ ਰਾਜਪੁਰਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਗੋਲੀਆਂ ਮਾਰ ਕੇ ਕੀਤੀ ਹੱਤਿਆ

Published

on

ਰਾਜਪੁਰਾ, 25 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)

ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ‘ਚ ਕਾਰ ਪਾਰਕਿੰਗ ਨੂੰ ਲੈਕੇ ਇਕ ਨੌਜਵਾਨ ਨਾਲ ਬਹਿਸ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਹੋਣ ਤੋਂ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਬੇਟੇ ਦੀ ਮੌਤ ਦੀ ਖਬਰ ਮਿਲੀ ਤਾਂ ਪਰਿਵਾਰ ਓਦੋਂ ਦਾ ਸਦਮੇ ‘ਚ ਹੈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Continue Reading

News

ਬਠਿੰਡਾ ਬੱਸ ਸਟੈਂਡ ਬਦਲਣ ਦੇ ਵਿਰੋਧ ‘ਚ ਲੱਗਾ ਪੱਕਾ ਮੋਰਚਾ

Published

on

Punjab

ਬਠਿੰਡਾ: 24 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)

 

ਬਠਿੰਡਾ ਸ਼ਹਿਰ ਦੇ ਬਸ ਸਟੈਂਡ ਨੂੰ ਮਲੋਟ ਰੋਡ ‘ਤੇ ਲਿਜਾਣ ਦੇ ਫੈਸਲੇ ਦੇ ਵਿਰੋਧ ‘ਚ ਅੱਜ ਸਥਾਨਕ ਨਾਗਰਿਕਾਂ, ਵਪਾਰਕ ਯੂਨੀਅਨਾਂ, ਟਰਾਂਸਪੋਰਟ ਯੂਨੀਅਨਾਂ, ਸਮਾਜਿਕ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਭੀਮ ਰਾਓ ਅੰਬੇਡਕਰ ਪਾਰਕ ‘ਚ ਸਵੇਰੇ 11 ਵਜੇ ਤੋਂ ਪੱਕਾ ਮੋਰਚਾ ਲਾਇਆ ਗਿਆ। ਇਹ ਮੋਰਚਾ ਬਠਿੰਡਾ ਸ਼ਹਿਰ ਦੇ ਹਿੱਤਾਂ ਦੀ ਰੱਖਿਆ ਅਤੇ ਆਮ ਲੋਕਾਂ ਨੂੰ ਹੋਣ ਵਾਲੀਆਂ ਅਸੁਵਿਧਾਵਾਂ ਨੂੰ ਵੇਖਦੇ ਹੋਏ ਸੁੱਤੇ ਸਿਸਟਮ ਨੂੰ ਜਗਾਉਣ ਵਾਸਤੇ ਲਾਇਆ ਗਿਆ।

 

Advertisement
Safar Television

ਮੋਰਚੇ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸਥਿਤ ਮੌਜੂਦਾ ਬਸ ਅੱਡਾ ਨਾ ਸਿਰਫ਼ ਲੋਕਾਂ ਲਈ ਆਸਾਨੀ ਨਾਲ ਪਹੁੰਚ ਯੋਗ ਹੈ, ਸਗੋਂ ਆਲੇ-ਦੁਆਲੇ ਦੇ ਵਪਾਰੀਆਂ ਦੀ ਰੋਜ਼ੀ-ਰੋਟੀ ਦਾ ਵੀ ਮੁੱਖ ਕੇਂਦਰ ਹੈ। ਨਵੇਂ ਜਗ੍ਹਾ‘ਤੇ ਬਸ ਸਟੈਂਡ ਨੂੰ ਸ਼ਿਫਟ ਕਰਨਾ ਨਾ ਸਿਰਫ਼ ਆਮ ਲੋਕਾਂ ਲਈ ਅਸੁਵਿਧਾਜਨਕ ਹੋਵੇਗਾ, ਸਗੋਂ ਇਸ ਨਾਲ ਸਥਾਨਕ ਵਪਾਰ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਨੇਤਾਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਤੋਂ ਰਾਏ ਲੈਣ ਦੀ ਗੱਲ ਕਰਦੀ ਹੈ। ਬੱਸ ਸਟੈਂਡ ਬਦਲਣ ਸਬੰਧੀ ਵੀ ਆਮ ਲੋਕਾਂ ਦੀ ਰਾਏ ਲਾਜ਼ਮੀ ਲੈਣੀ ਚਾਹੀਦੀ ਹੈ, ਤਾਂ ਜੋ ਲੋਕ ਆਪਣੇ ਹੱਕ ਦੀ ਗੱਲ ਸਰਕਾਰ ਦੇ ਸਾਹਮਣੇ ਰੱਖ ਸਕਣ। ਪ੍ਰਦਰਸ਼ਨਕਾਰੀਆਂ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਲੋਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਾਰੇ ਸੰਬੰਧਤ ਪੱਖਾਂ ਨਾਲ ਗੱਲਬਾਤ ਕਰਕੇ ਕੋਈ ਸਹਿਮਤੀ ਵਾਲਾ ਹੱਲ ਕੱਢਿਆ ਜਾਵੇ।

 

ਜੇਕਰ ਪ੍ਰਸਾਸ਼ਨ ਵਲੋਂ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਹ ਮੋਰਚਾ ਅਣਸ਼ਚਿਤਕਾਲੀ ਧਰਨੇ ਵਿੱਚ ਬਦਲ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ। ਅਤੇ ਬਸ ਸਟੈਂਡ ਨੂੰ ਕਿਸੇ ਵੀ ਕੀਮਤ ‘ਤੇ ਬਦਲਣ ਨਹੀਂ ਦਿੱਤਾ ਜਾਵੇਗਾ। ਮੋਰਚੇ ਵਿੱਚ ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚ ਵੀ ਪਹੁੰਚੇ ਅਤੇ ਬਸ ਸਟੈਂਡ ਨਾ ਬਦਲਣ ਲਈ ਮੋਰਚੇ ਦਾ ਸਮਰਥਨ ਕੀਤਾ।

Continue Reading

Trending