News
ਇਨੋਵਾ ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ

( ਪੰਜਾਬ) ਤਰਨਤਾਰਨ, 21 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਟਰਾਲੇ ਅਤੇ ਇਨੋਵਾ ਕਾਰ ਦੀ ਭਿਆਨਕ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ । ਥਾਣਾ ਸਿਟੀ ਤਰਨਤਾਰਨ ਦੀ ਪੁਲਸ ਮਾਮਲੇ ਦੀ ਜਾਂਚ ਕਰਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਹਿਚਾਣ ਨਵਦੀਪ ਸਿੰਘ (28) ਪੁੱਤਰ ਬਚਿੱਤਰ ਸਿੰਘ ਤੇ ਜੁਗਰਾਜ ਸਿੰਘ (17) ਪੁੱਤਰ ਰਜਿੰਦਰ ਸਿੰਘ ਦੋਵੇਂ ਵਾਸੀ ਗਲੀ ਪੱਪੂ ਭਗਤ ਵਾਲੀ ਗੁਰੂ ਦਾ ਖੂਹ, ਤਰਨਤਾਰਨ ਕਿਸੇ ਨਿੱਜੀ ਕੰਮ ਲਈ ਤਰਨਤਾਰਨ ਤੋਂ ਇਕ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਹੇ ਸਨ।
ਦੇਰ ਰਾਤ ਜਦੋਂ ਉਨ੍ਹਾਂ ਦੀ ਕਾਰ ਗੋਹਲਵੜ ਨੇੜੇ ਪੈਟਰੋਲ ਪੰਪ ਕੋਲ ਪੁੱਜੀ ਤਾਂ ਤਰਨਤਾਰਨ ਵੱਲੋਂ ਸਾਹਮਣਿਓਂ ਆ ਰਿਹਾ ਇੱਕ ਵੱਡਾ ਟਰਾਲਾ ਉਨ੍ਹਾਂ ਦੀ ਇਨੋਵਾ ਕਾਰ ਨਾਲ ਟਕਰਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਤਰਨਤਾਰਨ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਜਿੱਥੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਇਨੋਵਾ ‘ਚ ਫਸੇ ਦੋ ਨੌਜਵਾਨਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਓਦੋਂ ਤਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਭੱਜ ਗਿਆ ਤੇ ਇਸ ਮਾਮਲੇ ਵਿੱਚ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Featured
Sardaar Ji 3: ਦਿਲਜੀਤ ਦੋਸਾਂਝ ਦੀ ਵਿਵਾਦਾਂ ਵਿੱਚ ਰਹਿਣ ਵਾਲੀ ‘ਸਰਦਾਰ ਜੀ 3’ ਫਿਲਮ ਨਹੀਂ ਹੋਵੇਗੀ ਭਾਰਤ ਵਿਚ ਰਲੀਜ਼

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਸਰਦਾਰਜੀ 3’ ਦੇ ਅਨਾਊਸਮੈਂਟ ਤੋਂ ਬਾਅਦ, ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਦਿਖਾਈ ਦੇ ਰਹੇ ਸਨ। ਪਰ, ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਸਾਰਿਆਂ ਦਾ ਦਿਲ ਟੁੱਟ ਗਿਆ, ਜਿਸਦਾ ਕਾਰਨ ਇਹ ਹੈ ਕਿ ਉਸਦੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਦਰਅਸਲ, ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਦੇ ਬਾਵਜੂਦ, ਹਨੀਆ ਆਮਿਰ ਦੇ ਨਾਲ ਇੱਕ ਫਿਲਮ ਵਿੱਚ 3 ਹੋਰ ਪਾਕਿਸਤਾਨੀ ਕਲਾਕਾਰ ਸ਼ਾਮਲ ਹਨ। ਜਿਸ ਕਾਰਨ ਹੁਣ ਇਹ ਫਿਲਮ ਭਾਰਤ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।
ਜਦੋਂ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਤਾਂ ਇਸ ਵਿੱਚ ਨੀਰੂ ਬਾਜਵਾ ਦੇ ਨਾਲ ਹੋਰ ਅਭਿਨੇਤਰੀਆਂ ਦੀ ਝਲਕ ਦਿਖਾਈ ਦਿੱਤੀ ਸੀ। ਪਰ ਇਸ ਵਿੱਚ ਕਿਤੇ ਵੀ ਹਨੀਆ ਆਮਿਰ ਦਾ ਜ਼ਿਕਰ ਨਹੀਂ ਸੀ। ਜਦੋਂ ਅਦਾਕਾਰ ਨੇ ਸ਼ੂਟਿੰਗ ਦੌਰਾਨ ਲਈ ਗਈ ਇੱਕ ਫੋਟੋ ਸਾਂਝੀ ਕੀਤੀ ਸੀ, ਤਾਂ ਵੀ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਹਨੀਆ ਉਸ ਫੋਟੋ ਵਿੱਚ ਸੀ। ਪਰ ਦਿਲਜੀਤ ਨੇ ਅਸਿੱਧੇ ਤੌਰ ‘ਤੇ ਸਿਰਫ ਇੱਕ ਫੋਟੋ ਦਾ ਸਪੱਸ਼ਟੀਕਰਨ ਦੇ ਕੇ ਇਸ ਤੋਂ ਇਨਕਾਰ ਕਰ ਦਿੱਤਾ।
ਕੀ ਇਹ ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ?
ਜਦੋਂ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ‘ਤੇ ‘ਸਰਦਾਰ ਜੀ 3’ ਦਾ ਟ੍ਰੇਲਰ ਸਾਂਝਾ ਕੀਤਾ, ਤਾਂ ਇਹ ਪੁਸ਼ਟੀ ਹੋ ਗਈ ਕਿ ਫਿਲਮ ਵਿੱਚ ਹਨੀਆ ਆਮਿਰ ਹੈ। ਇਸ ਤੋਂ ਬਾਅਦ, ਫਿਲਮ ਵਿਵਾਦਾਂ ਵਿੱਚ ਘਿਰ ਗਈ, ਇੱਥੋਂ ਤੱਕ ਕਿ ਨਿਰਮਾਤਾਵਾਂ ਨੇ ਇਸਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ। ਫਿਲਮ ਦਾ ਟ੍ਰੇਲਰ ਵੀ ਯੂਟਿਊਬ ‘ਤੇ ਉਪਲਬਧ ਨਹੀਂ ਹੈ।
ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ
ਪਰ, ਇਸ ਸਭ ਦੇ ਵਿਚਕਾਰ, ਲੋਕ ਪੁੱਛ ਰਹੇ ਹਨ ਕਿ ਕੀ ਇਹ ਫਿਲਮ ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ। ਇਸ ਦਾ ਜਵਾਬ ਦੇਣ ਲਈ, Siyasat.com ਦੀ ਰਿਪੋਰਟ ਦੇ ਅਨੁਸਾਰ, ਇਸ ਫਿਲਮ ਨੂੰ ਪਾਕਿਸਤਾਨ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਹਾਲਾਂਕਿ, ਇਸਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਫਿਲਮ ਦੇ ਨਿਰਮਾਤਾਵਾਂ ਵੱਲੋਂ ਇਸ ਸੰਬੰਧੀ ਕੋਈ ਬਿਆਨ ਜਾਰੀ ਕੀਤਾ ਗਿਆ ਹੈ।
News
ਪਹਿਲਗਾਮ ਦੀ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ‘ਚ 6 ਅੱਤਵਾਦੀਆਂ ਦੇ ਢਾਹੇ ਘਰ

ਸ਼੍ਰੀਨਗਰ, 26 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੁਣ ਤੱਕ 6 ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਧਮਾਕੇ ‘ਚ ਜਿਨ੍ਹਾਂ ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ, ਉਨ੍ਹਾਂ ‘ਚ ਲਸ਼ਕਰ ਦੇ ਆਸਿਫ ਸ਼ੇਖ, ਆਦਿਲ ਠੋਕਰ, ਹਰਿਸ ਅਹਿਮਦ, ਜੈਸ਼ ਦੇ ਅਹਿਸਾਨ ਉਲ ਹੱਕ, ਜ਼ਾਕਿਰ ਅਹਿਮਦ ਗਨਈ ਅਤੇ ਸ਼ਾਹਿਦ ਅਹਿਮਦ ਕੁਟੇ ਸ਼ਾਮਲ ਹਨ।
ਇਨ੍ਹਾਂ ‘ਚੋਂ ਜੈਸ਼ ਦਾ ਅਹਿਸਾਨ 2018 ‘ਚ ਪਾਕਿਸਤਾਨ ਤੋਂ ਟਰੇਨਿੰਗ ਲੈ ਕੇ ਵਾਪਸ ਆਇਆ ਸੀ।ਪਹਿਲਗਾਮ ਹਮਲੇ ‘ਚ ਆਸਿਫ ਅਤੇ ਆਦਿਲ ਦਾ ਨਾਂ ਸਾਹਮਣੇ ਆਇਆ ਸੀ। ਫੌਜ ਨੇ ਇਹ ਕਾਰਵਾਈ ਤਰਾਲ, ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਕੀਤੀ।
News
ਪੰਜਾਬ ਦੇ ਰਾਜਪੁਰਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਗੋਲੀਆਂ ਮਾਰ ਕੇ ਕੀਤੀ ਹੱਤਿਆ

ਰਾਜਪੁਰਾ, 25 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ‘ਚ ਕਾਰ ਪਾਰਕਿੰਗ ਨੂੰ ਲੈਕੇ ਇਕ ਨੌਜਵਾਨ ਨਾਲ ਬਹਿਸ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਹੋਣ ਤੋਂ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਬੇਟੇ ਦੀ ਮੌਤ ਦੀ ਖਬਰ ਮਿਲੀ ਤਾਂ ਪਰਿਵਾਰ ਓਦੋਂ ਦਾ ਸਦਮੇ ‘ਚ ਹੈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
-
Featured6 months ago
ਦੁਨੀਆਂ ਨੂੰ ਜਿੱਤਣ ਦੇ ਅਨੋਖੇ ਤਰੀਕੇ
-
Crime6 months ago
Bathinda ਦੇ ਪਿੰਡ dan singh wala ਵਿੱਚ ਚਿੱਟੇ ਵਾਲਿਆ ਨੇ ਲਾਈ ਘਰਾਂ ਨੂੰ ਅੱ-ਗ ਕਿਰਪਾਨਾਂ ਕਪਿਆਂ ਨਾਲ ਵੱਡੇ ਲੋਕ
-
Crime6 months ago
Dan Singhwala Bathinda ਚ ਹੋਈ ਵੱਡੀ ਵਾਰਦਾਤ, ਚਿੱਟੇ ਵਾਲਿਆਂ ਨੇ 8 ਘਰਾਂ ਨੂੰ ਅੱਗ ਲਾ ਕੀਤਾ ਸੁਆਹ ।
-
News6 months ago
ਕਲਾਕਾਰ ਤੋਂ ਕਿਵੇਂ ਬਣੇ ਮੁੱਖ ਮੰਤਰੀ? ਸ. ਭਗਵੰਤ ਸਿੰਘ ਮਾਨ ਜੀ
-
News6 months ago
ਖਨੌਰੀ ਬਾਰਡਰ ਤੋਂ ਬੁਰੀ ਖ਼ਬਰ ਖਨੌਰੀ ਬਾਰਡਰ ਉੱਪਰ ਗਈ ਕਿਸਾਨ ਦੀ ਜਾਨ
-
News6 months ago
ਅੰਮ੍ਰਿਤਪਾਲ ਸਿੰਘ ਸਿਆਸੀ ਪਾਰਟੀ ਦਾ ਐਲਾਨ “ਅਕਾਲੀ ਦਲ ਵਾਰਿਸ ਪੰਜਾਬ ਦੇ” ਰੱਖਿਆ ਰੱਖਿਆ ਗਿਆ ਨਾਮ
-
Crime6 months ago
ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਹੋਈ ਮੌਤ
-
Crime6 months ago
26 ਜਨਵਰੀ ਗਣਤੰਤਰ ਦਿਵਸ ਮੌਕੇ ਭਗਵੰਤ ਮਾਨ ਵੱਲੋਂ ਫਰੀਦਕੋਟ ਲਹਿਰਾਇਆ ਜਾਵੇਗਾ ਝੰਡਾ