Life style
ਕੀ ਤੁਸੀਂ ਵੀ ਦਿਨ ਰਾਤ REEL ਦੇਖਣ ਦੇ ਸ਼ੌਕੀਨ ਹੋ

ਕੀ ਤੁਹਾਡੇ ਨਾਲ ਵੀ ਕ ਤੁਸੀਂ ਵੀ ਦਿਨ ਰਾਤ REEL ਦੇਖਣ ਦੇ ਸ਼ੌਕੀਨ ਹੋ?ਦੇ ਅਜਿਹਾ ਹੁੰਦਾ ਕਿ ਮੋਬਾਇਲ ਦੇਖਣ ਲੱਗਦੇ ਆਂ ਤਾਂ ਅਸੀਂ ਮੋਬਾਈਲ ਹੀ ਦੇਖਦੇ ਰਹਿ ਜਾਦੇ ਆਂ ਅਸੀਂ ਅੱਗੇ ਤੋਂ ਅੱਗੇ ਸਕਰੋਲ ਕਰਦੇ ਰਹਿੰਦੇ ਹਾਂ ਅਕਸਰ ਹੀ ਅਜਿਹਾ ਬਹੁਤ ਲੋਕਾਂ ਦੇ ਨਾਲ ਹੁੰਦਾ ਹੋਏਗਾ ਕਦੇ ਫਿਲਮ ਦੇਖ ਲਈ ਕਦੇ ਰੀਲਸ ਦੇਖ ਲਈ ਤੇ ਕਦੇ ਸੀਰੀਜ਼ ਅਸੀਂ ਲਗਾਤਾਰ ਦੇਖਦੇ ਹੀ ਰਹਿੰਦੇ ਹਾਂ।
ਜਦੋਂ ਅਸੀਂ ਲਗਾਤਾਰ ਸਕਰੀਨ ਦੇਖਦੇ ਹੀ ਰਹਿੰਦੇ ਹਾਂ ਤਾਂ ਸਾਡਾ ਸਿਰ ਦਰਦ ਹੋਣ ਲੱਗਦਾ ਹੈ ਹੁਣ ਅਸੀਂ ਸਕਰੀਨ ਤੇ ਸਿਰ ਦਰਦ ਨੂੰ ਇਕੱਠੇ ਜੋੜਦੇ ਹਾਂ।
ਡਾਕਟਰਾਂ ਦੇ ਅਨੁਸਾਰ ਸਿਰ ਦਰਦ ਹੋਣ ਦੇ ਕਈ ਕਾਰਨ ਹਨ ਜਿਵੇਂ ਤਨਾਅ, ਥਕਾਵਟ ,ਸ਼ਰਾਬ ਇਸ ਦਾ ਇੱਕ ਹੋਰ ਕਾਰਨ ਹੈ ਲਗਾਤਾਰ ਲੈਪਟਾਪ, ਟੀਵੀ, ਮੋਬਾਇਲ ਦੀ ਸਕਰੀਨ ਨੂੰ ਦੇਖਣਾ
ਵਿਸਵ ਸਹਿਤ ਸੰਗਠਨ ਦੇ ਦੱਸਣ ਅਨੁਸਾਰ ਤਾਰ ਸਕਰੀਨ ਦੇਖਣ ਦੇ ਨਾਲ ਅੱਖਾਂ ਤੇ ਦਬਾਅ ਪੈਂਦਾ ਜਿਸ ਦੇ ਨਾਲ ਸਿਰ ਦਰਦ ਹੁੰਦਾ ਹੈ। ਜਦੋਂ ਤੁਸੀਂ ਲੰਬੇ ਸਮੇਂ ਤੱਕ ਸਕਰੀਨ ਨੂੰ ਦੇਖਦੇ ਰਹਿੰਦੇ ਹੋ ਤਾਂ ਤੁਹਾਡੇ ਗਰਦਨ ਅਕਸਰ ਝੁਕੀ ਰਹਿੰਦੀ ਹੈ ਜਿਸ ਕਾਰਨ ਤੁਹਾਡੀ ਰੀੜ ਦੀ ਹੱਡੀ ਉੱਪਰ ਦਬਾਅ ਪੈਂਦਾ ਹੈ ਜਿਸ ਕਾਰਨ ਸਿਰ ਦਰਦ ਹੁੰਦਾ ਜਦੋਂ ਤੁਸੀਂ ਗਲਤ ਸਥਿਤੀ ਵਿੱਚ ਬੈਠਦੇ ਹੋ ਤਾਂ ਤੁਹਾਡੇ ਮੋਢਿਆਂ ਤੇ ਗਰਦਨ ਉੱਤੇ ਦਬਾਅ ਪੈਂਦਾ ਹੈ ਜਿਸ ਕਾਰਨ ਤੁਹਾਡਾ ਸਿਰ ਦਰਦ ਹੁੰਦਾ ਹੈ। ਵਰਤਮਾਨ ਸਮੇਂ ਵਿੱਚ ਬੱਚੇ ਅਤੇ ਨੌਜਵਾਨ ਸੋਸ਼ਲ ਮੀਡੀਆ ਨਾਲ ਜੁੜੇ ਹੋਏ ਹਨ ਉਹ ਲਗਾਤਾਰ ਫੋਨ ਦੇਖਦੇ ਹਨ ਜਿਸ ਕਾਰਨ ਸਕਰੀਨ ਵਿੱਚੋਂ ਨਿਕਲਣ ਵਾਲੀ ਲਾਈਟ ਉਹਨਾਂ ਦੇ ਅੱਖਾਂ ਉੱਪਰ ਦਬਾਅ ਪਾਉਂਦੀ ਹੈ ਇਸ ਕਾਰਨ ਉਹਨਾਂ ਦਾ ਸਿਰ ਦਰਦ ਤੇ ਉਹਨਾਂ ਦੀ ਯਾਦਸ਼ਤ ਕਮਜ਼ੋਰ ਹੋ ਰਹੀ ਹੈ।
ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਅੱਖਾਂ ਤੇ ਦਬਾ ਅਤੇ ਸਿਰ ਦਰਦ ਨੂੰ ਘਟਾਉਣ ਦੇ ਲਈ ਸਾਨੂੰ 20 ਮਿੰਟ ਸਕਰੀਨ ਦੇਖਣ ਦੇ ਬਾਅਦ 20 ਸੈਕਿੰਡ ਦਾ ਬ੍ਰੇਕ ਲਓ ਤੇ 20 ਮੀਟਰ ਦੂਰ ਕਿਸੇ ਚੀਜ਼ ਨੂੰ ਦੇਖੋ । ਮੋਬਾਇਲ ਦੇਖਦੇ ਸਮੇਂ ਸਕਰੀਨ ਦੀ ਅੱਖਾਂ ਤੋਂ ਦੂਰੀ ਬਣਾ ਕੇ ਰੱਖੋ।

Featured
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
ਵਿਆਖਿਆ :-
ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧।
Featured
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

Amrit vele da Hukamnama Sri Darbar Sahib Amritsar, Ang 518, 09-04-2025
ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
सलोक मः ५ ॥ साजन तेरे चरन की होइ रहा सद धूरि ॥ नानक सरणि तुहारीआ पेखउ सदा हजूरि ॥१॥ मः ५ ॥ पतित पुनीत असंख होहि हरि चरणी मनु लाग ॥ अठसठि तीरथ नामु प्रभ जिसु नानक मसतकि भाग ॥२॥
Shalok, Fifth Mehl: O Friend, I pray that I may remain forever the dust of Your Feet. Nanak has entered Your Sanctuary, and beholds You ever-present. ||1|| Fifth Mehl: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. ||2||
ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥
हे सजन मैं सदा तेरे पेरों की खाक बना रहूँ, गुरू नानक जी अरदास करते हैं की मैं तेरी शरण पड़ा रहूँ और तुझे ही अपने अंग-संग देखूं ॥१॥ (विकारों में) गिरे हुए भी बेयंत जीव पवित्र हो जाते हैं अगर उनका मन प्रभु के चरणों में लग जाए, प्रभु का नाम ही अठासठ तीर्थ है, परन्तु, (गुरू नानक जी स्वयं को कहते हैं) हे नानक! (यह उसको मिलता है) जिस के माथे पर भाग्य (लिखें) हैं॥२॥
HEALTH
ਮਹਿੰਗਾਈ ਦਾ ਵੱਡਾ ਝਟਕਾ : ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ”ਚ ਹੋਇਆ ਭਾਰੀ ਵਾਧਾ

ਮਹਿੰਗਾਈ ਦੇ ਜ਼ਮਾਨੇ ਵਿੱਚ ਲੋਕਾਂ ਉਤੇ ਹੋਰ ਮਾਰ ਪਈ ਹੈ। ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਐਲਪੀਜੀ ਦੀ ਕੀਮਤ ਵਿੱਚ ਵਾਧਾ ਉਜਵਲਾ ਅਤੇ ਆਮ ਖਪਤਕਾਰਾਂ ਦੋਵਾਂ ਲਈ ਹੋਵੇਗਾ। ਹੁਣ ਗੈਸ ਸਿਲੰਡਰ ਲਈ 803 ਰੁਪਏ ਦੀ ਬਜਾਏ 853 ਰੁਪਏ ਲੱਗਣਗੇ। ਉਜਵਲਾ ਯੋਜਨਾ ਵਾਲੇ ਸਿਲੰਡਰ ਲੈਣ ਲਈ 550 ਰੁਪਏ ਦੇਣੇ ਪੈਣਗੇ।
ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ਨੇ ਐਲਪੀਜੀ ਦੇ ਮਾਮਲੇ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ ਅਤੇ ਹੁਣ ਉੱਜਵਲਾ ਯੋਜਨਾ ਤਹਿਤ 10 ਕਰੋੜ ਤੋਂ ਵੱਧ ਲਾਭਪਾਤਰੀ ਇਸ ਯੋਜਨਾ ਨਾਲ ਜੁੜ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਰਾਹੀਂ ਸਾਡੇ ਭੈਣ-ਭਰਾ ਹੁਣ ਲੱਕੜ, ਗੋਹੇ ਅਤੇ ਹੋਰ ਰਵਾਇਤੀ ਬਾਲਣ ਤੋਂ ਛੁਟਕਾਰਾ ਪਾ ਚੁੱਕੇ ਹਨ, ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ।
ਇਹ ਵਾਧਾ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਪਹਿਲਾਂ ਹੀ ਮਹਿੰਗਾਈ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਸਨ। ਸਿਲੰਡਰ ਦੀਆਂ ਵਧੀਆਂ ਕੀਮਤਾਂ ਦਾ ਸਿੱਧਾ ਅਸਰ ਘਰੇਲੂ ਔਰਤਾਂ ‘ਤੇ ਪਵੇਗਾ, ਕਿਉਂਕਿ ਲਗਭਗ ਹਰ ਘਰ ‘ਚ ਐੱਲ.ਪੀ.ਜੀ. ਸਿਲੰਡਰ ਦੀ ਵਰਤੋਂ ਹੋ ਰਹੀ ਹੈ।
ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਡਿਸਟ੍ਰੀਬਿਊਸ਼ਨ ਕੰਪਨੀਆਂ ਵੱਲੋਂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਉੱਜਵਲਾ ਸਕੀਮ ਅਤੇ ਜਨਰਲ ਸ਼੍ਰੇਣੀ ਦੇ ਗਾਹਕਾਂ ਨੂੰ ਪ੍ਰਭਾਵਿਤ ਕਰੇਗਾ। ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਤਬਦੀਲੀ ਦੋਵਾਂ ਸ਼੍ਰੇਣੀਆਂ ਲਈ ਲਾਗੂ ਕੀਤੀ ਗਈ ਹੈ, ਜਿਸ ਕਾਰਨ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧੀਆਂ ਹਨ।
-
Featured5 months ago
ਦੁਨੀਆਂ ਨੂੰ ਜਿੱਤਣ ਦੇ ਅਨੋਖੇ ਤਰੀਕੇ
-
Crime5 months ago
Bathinda ਦੇ ਪਿੰਡ dan singh wala ਵਿੱਚ ਚਿੱਟੇ ਵਾਲਿਆ ਨੇ ਲਾਈ ਘਰਾਂ ਨੂੰ ਅੱ-ਗ ਕਿਰਪਾਨਾਂ ਕਪਿਆਂ ਨਾਲ ਵੱਡੇ ਲੋਕ
-
Crime5 months ago
Dan Singhwala Bathinda ਚ ਹੋਈ ਵੱਡੀ ਵਾਰਦਾਤ, ਚਿੱਟੇ ਵਾਲਿਆਂ ਨੇ 8 ਘਰਾਂ ਨੂੰ ਅੱਗ ਲਾ ਕੀਤਾ ਸੁਆਹ ।
-
News5 months ago
ਖਨੌਰੀ ਬਾਰਡਰ ਤੋਂ ਬੁਰੀ ਖ਼ਬਰ ਖਨੌਰੀ ਬਾਰਡਰ ਉੱਪਰ ਗਈ ਕਿਸਾਨ ਦੀ ਜਾਨ
-
Crime5 months ago
ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਹੋਈ ਮੌਤ
-
News5 months ago
ਅੰਮ੍ਰਿਤਪਾਲ ਸਿੰਘ ਸਿਆਸੀ ਪਾਰਟੀ ਦਾ ਐਲਾਨ “ਅਕਾਲੀ ਦਲ ਵਾਰਿਸ ਪੰਜਾਬ ਦੇ” ਰੱਖਿਆ ਰੱਖਿਆ ਗਿਆ ਨਾਮ
-
News4 months ago
ਕਲਾਕਾਰ ਤੋਂ ਕਿਵੇਂ ਬਣੇ ਮੁੱਖ ਮੰਤਰੀ? ਸ. ਭਗਵੰਤ ਸਿੰਘ ਮਾਨ ਜੀ
-
HEALTH4 months ago
ਕੈਂਸਰ ਕੀ ਹੁੰਦਾ ਹੈ ਇਸ ਦੇ ਕੀ ਲੱਛਣ ਹਨ ਅਤੇ ਇਸ ਦੀਆਂ ਸਭ ਤੋਂ ਖਤਰਨਾਕ ਸਟੇਜਾਂ ਕਿਹੜੀਆਂ ਹਨ ?