Crime
ਬਲਵਿੰਦਰ ਸਿੰਘ ਬੁਲਟ ਕੌਣ ਸੀ ? ਪੰਜਾਬ ਪੁਲਿਸ ਨੇ ਕਦੋਂ ਲਿਆ ਹਿਰਾਸਤ ਵਿੱਚ
ਬਲਵਿੰਦਰ ਸਿੰਘ, ਜਿਸਨੂੰ “ਬੁਲੇਟ” ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਕਾਰਕੁਨ ਹੈ ਜਿਸ ਉੱਤੇ 2017 ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਇੱਥੇ ਉਸਦੇ ਬਾਰੇ ਕੁਝ ਜਾਣਕਾਰੀ ਹੈ:
ਸ਼ੁਰੂਆਤੀ ਜੀਵਨ ਅਤੇ ਸਰਗਰਮੀ
ਬਲਵਿੰਦਰ ਸਿੰਘ ਦਾ ਜਨਮ 1985 ਵਿੱਚ ਪੰਜਾਬ, ਭਾਰਤ ਵਿੱਚ ਹੋਇਆ ਸੀ। ਉਹ ਛੋਟੀ ਉਮਰ ਤੋਂ ਹੀ ਸਿੱਖ ਸਰਗਰਮੀਆਂ ਵਿੱਚ ਸ਼ਾਮਲ ਸੀ ਅਤੇ ਵੱਖ-ਵੱਖ ਸਿੱਖ ਸੰਗਠਨਾਂ ਨਾਲ ਜੁੜਿਆ ਹੋਇਆ ਸੀ।
ਗ੍ਰਿਫ਼ਤਾਰੀ ਅਤੇ ਦੋਸ਼
ਬਲਵਿੰਦਰ ਸਿੰਘ ਨੂੰ ਪੰਜਾਬ ਪੁਲਿਸ ਨੇ ਦਸੰਬਰ 2017 ਵਿੱਚ ਆਰਐਸਐਸ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੇ ਤਹਿਤ ਕਤਲ, ਸਾਜ਼ਿਸ਼ ਅਤੇ ਅੱਤਵਾਦ ਦੇ ਦੋਸ਼ ਲਗਾਏ ਗਏ ਸਨ।
ਮੁਕੱਦਮਾ ਅਤੇ ਸਜ਼ਾ
ਬਲਵਿੰਦਰ ਸਿੰਘ ‘ਤੇ ਮੋਹਾਲੀ, ਪੰਜਾਬ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਮੁਕੱਦਮਾ ਚਲਾਇਆ ਗਿਆ। 2020 ਵਿੱਚ, ਉਸਨੂੰ ਕਤਲ, ਸਾਜ਼ਿਸ਼ ਅਤੇ ਅੱਤਵਾਦ ਦੇ ਦੋਸ਼ੀ ਠਹਿਰਾਇਆ ਗਿਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ।
ਵਿਵਾਦ ਅਤੇ ਦੋਸ਼
ਬਲਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਅਤੇ ਸਜ਼ਾ ਵਿਵਾਦਪੂਰਨ ਰਹੀ ਹੈ, ਬਹੁਤ ਸਾਰੇ ਸਿੱਖ ਕਾਰਕੁਨਾਂ ਅਤੇ ਸੰਗਠਨਾਂ ਨੇ ਦੋਸ਼ ਲਗਾਇਆ ਹੈ ਕਿ ਉਸਨੂੰ ਭਾਰਤੀ ਅਧਿਕਾਰੀਆਂ ਨੇ ਫਸਾਇਆ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਸਿੰਘ ਨੂੰ ਉਨ੍ਹਾਂ ਦੀ ਸਰਗਰਮੀ ਅਤੇ ਸਿੱਖਾਂ ਪ੍ਰਤੀ ਭਾਰਤ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਲਈ ਨਿਸ਼ਾਨਾ ਬਣਾਇਆ ਗਿਆ ਸੀ।
ਅੰਤਰਰਾਸ਼ਟਰੀ ਪ੍ਰਤੀਕਿਰਿਆਵਾਂ
ਐਮਨੈਸਟੀ ਇੰਟਰਨੈਸ਼ਨਲ ਅਤੇ ਸਿੱਖ ਫੈਡਰੇਸ਼ਨ (ਯੂ.ਕੇ.) ਸਮੇਤ ਵੱਖ-ਵੱਖ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨਾਂ ਨੇ ਬਲਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਅਤੇ ਸਜ਼ਾ ਦੀ ਨਿੰਦਾ ਕੀਤੀ ਹੈ। ਇਨ੍ਹਾਂ ਸੰਗਠਨਾਂ ਨੇ ਮੁਕੱਦਮੇ ਦੀ ਨਿਰਪੱਖਤਾ ਅਤੇ ਸਿੱਖ ਕਾਰਕੁਨਾਂ ਨੂੰ ਚੁੱਪ ਕਰਾਉਣ ਲਈ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਵਰਤੋਂ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਹਨ।
Crime
ਮਨੀਲਾ ਵਿਖੇ ਬਰਨਾਲਾ ਦੇ 28 ਸਾਲਾਂ ਨੌਜਵਾਨ ਦੀ ਸੜਕ ਹਾਦਸੇ’ਚ’ ਦਰਦਨਾਕ ਮੌਤ।
ਮਨੀਲਾ ਵਿਖੇ ਬਰਨਾਲਾ ਦੇ ਨੋਜਵਾਨ ਦੀ ਸੜਕ ਹਾਦਸੇ ‘ਚ` ਮੌਤ।
20 ਅਪ੍ਰੈਲ (ਮਨਪ੍ਰੀਤ ਕੌਰ ਆਦਮਪੁਰਾ)ਬਰਨਾਲਾ ਦੇ ਪਿੰਡ ਮਹਿਲ ਕਲਾਂ ਨਾਲ ਸਬੰਧਤ 25 ਸਾਲਾ ਨੌਜਵਾਨ ਜੀਵਨਜੋਤ ਸਿੰਘ, ਜਿਸ ਨੂੰ ਘਰ ਵਿੱਚ ਪਿਆਰ ਨਾਲ ਵਿਸਕੀ ਕਿਹਾ ਜਾਂਦਾ ਸੀ, ਜਿਸਦੇ ਪਿਤਾ ਦੀ ਮਨੀਲਾ ਵਿਖੇ ਮੌਤ ਹੋ ਗਈ ਸੀ,ਹੁਣ ਘਰ ਵਿੱਚ ਜੀਵਨਜੋਤ ਸਿੰਘ ਅਤੇ ਉਸਦੀ ਮਾਂ ਇੱਕਲੇ ਰਹਿ ਗਏ ਸਨ । ਜੀਵਨਜੋਤ ਸਿੰਘ ਘਰ ਦੀ ਗ਼ਰੀਬੀ ਦੂਰ ਕਰਨ ਲਈ ਆਪਣੀ ਮਾਸੀ ਦੇ ਮੁੰਡੇ ਕੋਲ ਫਿਲੀਪੀਨਜ਼ ਵਿੱਚ ਕੰਮ ਕਰਨ ਗਿਆ ਹੋਇਆ ਸੀ ਅਤੇ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਇਹ ਵਾਰਦਾਤ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛੱਡ ਗਈ ਹੈ। ਮੌਕੇ ‘ਤੇ ਮ੍ਰਿਤਕ ਦੀ ਮਾਂ ਨੇ ਭਰੇ ਮਨ ਨਾਲ ਦੱਸਿਆ ਕਿ ਬੁਧਵਾਰ ਨੂੰ ਆਖਰੀ ਵਾਰ ਆਪਣੇ ਪੁੱਤ ਨਾਲ ਗੱਲ ਹੋਈ ਸੀ। ਉਸ ਨੇ ਕਿਹਾ ਸੀ ਕਿ ਉਹ ਸੌਣ ਲੱਗਾ ਹੈ ਤੇ ਸਵੇਰੇ ਗੱਲ ਕਰੇਗਾ। ਉਸ ਤੋਂ ਬਾਅਦ ਕਈ ਵਾਰ ਫੋਨ ਕੀਤਾ, ਪਰ ਉਨ੍ਹਾਂ ਦੇ ਪੁੱਤ ਨੇ ਫੋਨ ਨਹੀਂ ਚੁੱਕਿਆ। ਮਾਂ ਨੇ ਕਿਹਾ ਕਿ ਜਦੋਂ ਰਿਸ਼ਤੇਦਾਰ ਘਰ ਆਉਣ ਲੱਗ ਪਏ ਤਾਂ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਕਿ ਕੁਝ ਗਲਤ ਹੋਇਆ ਹੈ। ਫਿਰ ਖ਼ਬਰ ਮਿਲੀ ਕਿ ਪੁੱਤ ਦੀ ਮੌਤ ਹੋ ਚੁੱਕੀ ਹੈ।
ਜੀਵਨਜੋਤ ਦੀ ਮੌਤ ਤੌਂ ਚਾਰ ਮਹੀਨੇ ਪਹਿਲਾਂ ਉਸਦੇ ਮਾਸੀ ਦੇ ਮੁੰਡੇ ਦੀ ਵੀ ਮਨੀਲਾ ਵਿੱਚ ਮੌਤ ਹੋ ਗਈ ਸੀ ।ਉਨ੍ਹਾਂ ਭਾਵੁਕ ਹੋ ਕੇ ਕਿਹਾ ਕਿ ਮਨੀਲਾ ਨੇ ਉਨ੍ਹਾਂ ਦੇ ਪੁੱਤ ਨੂੰ ਖਾ ਲਿਆ। ਜੇਕਰ ਪਤਾ ਹੁੰਦਾ ਤਾਂ ਉਹ ਆਪਣੀ ਗਰੀਬੀ ਇਥੇ ਹੀ ਸਹਿ ਲੈਂਦੇ, ਪਰ ਪੁੱਤ ਨੂੰ ਮਨੀਲਾ ਨਾ ਭੇਜਦੀ।
Crime
ਵਿਅਕਤੀ ਵੱਲੋਂ ਸ਼ੱਕੀ ਹਾਲਤ ਵਿੱਚ ਕੀਤਾ ਗਿਆ ਸਹੇਲੀ ਦਾ ਕਤਲ
ਹਿੰਮਤ ਸਿੰਘ ਨਗਰ ਵਿੱਚ ਰਿਲੀਫ ਨਾਮਕ ਸਪਾ ਸੈਂਟਰ ਵਿੱਚ ਕੰਮ ਕਰਨ ਵਾਲੀ ਇੱਕ ਔਰਤ ‘ਤੇ ਉਸਦੇ ਪ੍ਰੇਮੀ ਨੇ ਹਮਲਾ ਕੀਤਾ। ਇਸ ਦੌਰਾਨ ਝਗੜਾ ਇੰਨਾ ਵੱਧ ਗਿਆ ਕਿ ਮੁਲਜ਼ਮ ਨੇ ਚਾਕੂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।
ਇੱਕ ਰਾਹਗੀਰ ਜ਼ਖਮੀ ਔਰਤ ਨੂੰ ਇੱਕ ਨਿੱਜੀ ਹਸਪਤਾਲ ਲੈ ਗਿਆ, ਪਰ ਉੱਥੇ ਉਸਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਫਿਲਹਾਲ ਮਾਮਲਾ ਅਜੇ ਵੀ ਸ਼ੱਕੀ ਬਣਿਆ ਹੋਇਆ ਹੈ। ਸਪਾ ਸੈਂਟਰ ਦੇ ਬਾਹਰ ਵੀ ਬਹੁਤ ਸਾਰਾ ਖੂਨ ਖਿੰਡਿਆ ਹੋਇਆ ਹੈ। ਇਲਾਕੇ ਦੇ ਲੋਕਾਂ ਨੇ ਤੁਰੰਤ ਦੁੱਗਰੀ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਸਪਾ ਸੈਂਟਰ ਦੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਚੁੱਪੀ ਧਾਰੀ ਹੋਈ ਹੈ।
ਅਧਿਕਾਰੀ ਔਰਤ ਦੇ ਪ੍ਰੇਮੀ ਤੋਂ ਪੁੱਛਗਿੱਛ ਕਰ ਰਹੇ ਹਨ।ਦੱਸਿਆ ਜਾਂਦਾ ਹੈ ਕਿ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿੰਦੇ ਸਨ।
Crime
ਥਾਰ ’ਚ ਸਵਾਰ ਹੈਰੋਇਨ ਸਮੇਤ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ
ਬਠਿੰਡਾ ਵਿੱਚ ਲਗਾਏ ਗਏ ਇਕ ਨਾਕੇ ਉਤੇ ਪੰਜਾਬ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਥਾਰ ਵਿੱਚ ਜਾ ਰਹੇ ਮਹਿਲਾਂ ਕਾਂਸਟੇਬਲ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾਂ ਕਾਂਸਟੇਬਲ ਅਮਨਦੀਪ ਕੌਰ ਮਾਨਸਾ ਵਿੱਚ ਤੈਨਾਤ ਸੀ। ਆਰਜੀ ਤੌਰ ਉਤੇ ਬਠਿੰਡਾ ਵਿੱਚ ਡਿਊਟੀ ਦੇਣ ਆਈ ਹੋਈ ਸੀ। ਪੁਲਿਸ ਥਾਣਾ ਅਤੇ ਨਾਰਕੋਟਿਕਸ ਬਿਊਰ ਦੀ ਟੀਮ ਵੱਲੋਂ ਬਾਦਲ ਰੋਡ ਉਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਲਾਡਲੀ ਚੌਂਕ ਦੇ ਨੇੜੇ ਇਕ ਕਾਲੇ ਰੰਗ ਦੀ ਥਾਰ ਨੂੰ ਰੁਕਣ ਲਈ ਇਸ਼ਾਰਾ ਕੀਤਾ ਤਾ ਉਨ੍ਹਾਂ ਗੱਡੀ ਦੀ ਤਲਾਸੀ ਲਈ ਜਿਸ ਵਿਚੋਂ 17.71 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਕਾਂਸਟੇਬਲ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਦਾਲਤ ਵਿਚੋਂ ਪੁਲਿਸ ਰਿਮਾਂਡ ਲਿਆ ਜਾਵੇਗਾ।
-
Featured7 months agoਬੱਚੇ ਹੋਣਗੇ ਜ਼ਿਆਦਾ’ ਤਾਂ ਦਿਮਾਗ ਬਣਿਆ ਰਹੇਗਾ ਤਾਜ਼ਾ
-
HEALTH7 months agoਮਹਿੰਗਾਈ ਦਾ ਵੱਡਾ ਝਟਕਾ : ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ”ਚ ਹੋਇਆ ਭਾਰੀ ਵਾਧਾ
-
Featured7 months agoਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ
-
Featured10 months agoਦੁਨੀਆਂ ਨੂੰ ਜਿੱਤਣ ਦੇ ਅਨੋਖੇ ਤਰੀਕੇ
-
Featured7 months agoਕਿਵੇਂ ਹੁੰਦਾ ਹੈ ? ਖਾਧਾ ਹੋਇਆ ਭੋਜਨ ਹਜ਼ਮ
-
Crime7 months agoਲਾੜੀ ਕਰਦੀ ਰਹੀ ਉਡੀਕ , ਨਹੀਂ ਪਹੁੰਚਿਆ ਵਿਆਹ ਵਿੱਚ ਲਾੜਾ ‘ਮੋਗਾ’
-
Crime10 months agoਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਹੋਈ ਮੌਤ
-
Featured7 months agoਕਿਉ ਹੁੰਦਾ ਹੈ ਕੂਹਣੀ ਦਾ ਕਾਲਾਪਨ ਇਸ ਨੂੰ ਦੂਰ ਕਰਨ ਦੇ ‘ਆਸਾਨ ਉਪਾਅ’
