Connect with us

News

ਬੰਦੀ ਸਿੰਘਾਂ ਲਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਜੀ ਨਹੀਂ ਰਹੇ ਇਸ ਦੁਨੀਆ ਤੇ

Published

on

ਸੂਤਰਾਂ ਦੇ ਹਵਾਲੇ ਤੋਂ ਪਤਾ ਲਗਿਆ ਹੈ ਕਿ ਬਾਪੂ ਸੂਰਤ ਸਿੰਘ ਖਾਲਸਾ ਨਹੀਂ ਰਹੇ । ਬੰਦੀ ਸਿੰਘਾ ਲਈ ਮਰਨ ਵਰਤ ਰੱਖਣ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਨਹੀਂ ਰਹੇ।

 

 

ਬਾਪੂ ਸੂਰਤ ਸਿੰਘ ਖਾਲਸਾ ਕੌਣ ਸੀ?

ਬੰਦੀ ਸਿੰਘਾ ਲਈ ਮਰਨ ਵਰਤ ਰੱਖਣ ਵਾਲੇ ਸੀ ਬਾਪੂ ਸੂਰਤ ਸਿੰਘ ਖ਼ਾਲਸਾ। ਜਿੰਨਾ ਨੇ ਉਹਨਾਂ ਦਾ ਜਨਮ 7 ਮਾਰਚ 1933 ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਪੈਦੇ ਪਿੰਡ ਹਸਨਪੁਰ ਵਿਖੇ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਰਦਾਰ ਸੰਤੋਖ਼ ਸਿੰਘ ਤੇ ਮਾਤਾ ਜੀ ਦਾ ਨਾਮ ਬੀਬੀ ਪ੍ਰੇਮ ਕੌਰ ਹੈ।

Advertisement
Safar Television

 

ਬਾਪੂ ਸੂਰਤ ਸਿੰਘ ਖਾਲਸਾ ਦੇ ਦੇਹਾਂਤ ਹੋ ਜਾਣ ਦੀ ਦੁੱਖਦਾਈ ਖਬਰ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ ਉਹਨਾਂ ਨੇ ਆਪਣੇ ਆਖਰੀ ਸਾਹ ਅਮਰੀਕਾ ਵਿੱਚ ਲਈ ਉਹਨਾਂ ਨੇ ਆਪਣਾ ਆਖਰੀ ਸਾਹ 91 ਸਾਲ ਦੀ ਉਮਰ ਵਿੱਚ ਲਿਆ ਬਾਪੂ ਸੂਰਤ ਸਿੰਘ ਖਾਲਸਾ ਜੀ ਬੰਦੀ ਸਿੰਘਾ ਲਈ ਲੰਬੀ ਲੜਾਈ ਲੜਨ ਵਾਲੇ ਸਿੱਖ ਸਨ।

ਬਾਪੂ ਸੂਰਤ ਸਿੰਘ ਖਾਲਸਾ ਨੇ ਅੱਠ ਸਾਲ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਕੀਤੀ ਜਿਸ ਸਮੇਂ ਉਹਨਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਉਹਨਾਂ ਦੀ ਉਮਰ 82 ਸਾਲ ਸੀ ਉਹਨਾਂ ਨੇ 16 ਜਨਵਰੀ 2015 ਵਿੱਚ ਆਪਣੇ ਸੰਘਰਸ਼ ਨੂੰ ਸ਼ੁਰੂ ਕੀਤਾ ਸੀ ਅਤੇ 14 ਜਨਵਰੀ 2023 ਨੂੰ ਉਹਨਾਂ ਨੇ ਆਪਣਾ ਭੁੱਖ ਹੜਤਾਲ ਤੋੜੀ।

 

 

Advertisement
Safar Television

ਇਹ ਸੰਘਰਸ਼ ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਸੀ ਇਸ ਸਮੇਂ ਉਹਨਾਂ ਨੂੰ ਭੋਜਨ ਨਾ ਕਰਾਈ ਦਿੱਤਾ ਜਾਂਦਾ ਸੀ। ਉਹਨਾਂ ਨੇ ਆਪਣੇ ਮਰਨ ਵਰਤ ਲੁਧਿਆਣੇ ਜ਼ਿਲ੍ਹੇ ਦੇ ਪਿੰਡ ਹਸਨਪੁਰ ਵਿਖੇ ਸ਼ੁਰੂ ਕੀਤਾ ਜਿੱਥੇ ਉਹਨਾਂ ਦਾ ਆਪਣਾ ਘਰ ਮੌਜੂਦ ਹੈ ਪਰ ਵਰਤ ਦੌਰਾਨ ਜਿਆਦਾਤਰ ਸਮੇਂ ਉਹਨਾਂ ਨੇ ਲੁਧਿਆਣੇ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਤਾਏ।

ਬਾਪੂ ਸੂਰਤ ਸਿੰਘ ਖ਼ਾਲਸਾ ਜੀ

Continue Reading
Advertisement Safar Television
Click to comment

Leave a Reply

Your email address will not be published. Required fields are marked *

Featured

Sardaar Ji 3: ਦਿਲਜੀਤ ਦੋਸਾਂਝ ਦੀ ਵਿਵਾਦਾਂ ਵਿੱਚ ਰਹਿਣ ਵਾਲੀ ‘ਸਰਦਾਰ ਜੀ 3’ ਫਿਲਮ ਨਹੀਂ ਹੋਵੇਗੀ ਭਾਰਤ ਵਿਚ ਰਲੀਜ਼

Published

on

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਸਰਦਾਰਜੀ 3’ ਦੇ ਅਨਾਊਸਮੈਂਟ ਤੋਂ ਬਾਅਦ, ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਦਿਖਾਈ ਦੇ ਰਹੇ ਸਨ। ਪਰ, ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਸਾਰਿਆਂ ਦਾ ਦਿਲ ਟੁੱਟ ਗਿਆ, ਜਿਸਦਾ ਕਾਰਨ ਇਹ ਹੈ ਕਿ ਉਸਦੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਦਰਅਸਲ, ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਦੇ ਬਾਵਜੂਦ, ਹਨੀਆ ਆਮਿਰ ਦੇ ਨਾਲ ਇੱਕ ਫਿਲਮ ਵਿੱਚ 3 ਹੋਰ ਪਾਕਿਸਤਾਨੀ ਕਲਾਕਾਰ ਸ਼ਾਮਲ ਹਨ। ਜਿਸ ਕਾਰਨ ਹੁਣ ਇਹ ਫਿਲਮ ਭਾਰਤ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

ਜਦੋਂ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਤਾਂ ਇਸ ਵਿੱਚ ਨੀਰੂ ਬਾਜਵਾ ਦੇ ਨਾਲ ਹੋਰ ਅਭਿਨੇਤਰੀਆਂ ਦੀ ਝਲਕ ਦਿਖਾਈ ਦਿੱਤੀ ਸੀ। ਪਰ ਇਸ ਵਿੱਚ ਕਿਤੇ ਵੀ ਹਨੀਆ ਆਮਿਰ ਦਾ ਜ਼ਿਕਰ ਨਹੀਂ ਸੀ। ਜਦੋਂ ਅਦਾਕਾਰ ਨੇ ਸ਼ੂਟਿੰਗ ਦੌਰਾਨ ਲਈ ਗਈ ਇੱਕ ਫੋਟੋ ਸਾਂਝੀ ਕੀਤੀ ਸੀ, ਤਾਂ ਵੀ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਹਨੀਆ ਉਸ ਫੋਟੋ ਵਿੱਚ ਸੀ। ਪਰ ਦਿਲਜੀਤ ਨੇ ਅਸਿੱਧੇ ਤੌਰ ‘ਤੇ ਸਿਰਫ ਇੱਕ ਫੋਟੋ ਦਾ ਸਪੱਸ਼ਟੀਕਰਨ ਦੇ ਕੇ ਇਸ ਤੋਂ ਇਨਕਾਰ ਕਰ ਦਿੱਤਾ।

ਕੀ ਇਹ ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ?

ਜਦੋਂ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ‘ਤੇ ‘ਸਰਦਾਰ ਜੀ 3’ ਦਾ ਟ੍ਰੇਲਰ ਸਾਂਝਾ ਕੀਤਾ, ਤਾਂ ਇਹ ਪੁਸ਼ਟੀ ਹੋ ਗਈ ਕਿ ਫਿਲਮ ਵਿੱਚ ਹਨੀਆ ਆਮਿਰ ਹੈ। ਇਸ ਤੋਂ ਬਾਅਦ, ਫਿਲਮ ਵਿਵਾਦਾਂ ਵਿੱਚ ਘਿਰ ਗਈ, ਇੱਥੋਂ ਤੱਕ ਕਿ ਨਿਰਮਾਤਾਵਾਂ ਨੇ ਇਸਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ। ਫਿਲਮ ਦਾ ਟ੍ਰੇਲਰ ਵੀ ਯੂਟਿਊਬ ‘ਤੇ ਉਪਲਬਧ ਨਹੀਂ ਹੈ।

ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ

Advertisement
Safar Television

ਪਰ, ਇਸ ਸਭ ਦੇ ਵਿਚਕਾਰ, ਲੋਕ ਪੁੱਛ ਰਹੇ ਹਨ ਕਿ ਕੀ ਇਹ ਫਿਲਮ ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ। ਇਸ ਦਾ ਜਵਾਬ ਦੇਣ ਲਈ, Siyasat.com ਦੀ ਰਿਪੋਰਟ ਦੇ ਅਨੁਸਾਰ, ਇਸ ਫਿਲਮ ਨੂੰ ਪਾਕਿਸਤਾਨ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਹਾਲਾਂਕਿ, ਇਸਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਫਿਲਮ ਦੇ ਨਿਰਮਾਤਾਵਾਂ ਵੱਲੋਂ ਇਸ ਸੰਬੰਧੀ ਕੋਈ ਬਿਆਨ ਜਾਰੀ ਕੀਤਾ ਗਿਆ ਹੈ।

Continue Reading

News

ਪਹਿਲਗਾਮ ਦੀ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ‘ਚ 6 ਅੱਤਵਾਦੀਆਂ ਦੇ ਢਾਹੇ ਘਰ

Published

on

ਸ਼੍ਰੀਨਗਰ, 26 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੁਣ ਤੱਕ 6 ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਧਮਾਕੇ ‘ਚ ਜਿਨ੍ਹਾਂ ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ, ਉਨ੍ਹਾਂ ‘ਚ ਲਸ਼ਕਰ ਦੇ ਆਸਿਫ ਸ਼ੇਖ, ਆਦਿਲ ਠੋਕਰ, ਹਰਿਸ ਅਹਿਮਦ, ਜੈਸ਼ ਦੇ ਅਹਿਸਾਨ ਉਲ ਹੱਕ, ਜ਼ਾਕਿਰ ਅਹਿਮਦ ਗਨਈ ਅਤੇ ਸ਼ਾਹਿਦ ਅਹਿਮਦ ਕੁਟੇ ਸ਼ਾਮਲ ਹਨ।
ਇਨ੍ਹਾਂ ‘ਚੋਂ ਜੈਸ਼ ਦਾ ਅਹਿਸਾਨ 2018 ‘ਚ ਪਾਕਿਸਤਾਨ ਤੋਂ ਟਰੇਨਿੰਗ ਲੈ ਕੇ ਵਾਪਸ ਆਇਆ ਸੀ।ਪਹਿਲਗਾਮ ਹਮਲੇ ‘ਚ ਆਸਿਫ ਅਤੇ ਆਦਿਲ ਦਾ ਨਾਂ ਸਾਹਮਣੇ ਆਇਆ ਸੀ। ਫੌਜ ਨੇ ਇਹ ਕਾਰਵਾਈ ਤਰਾਲ, ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਕੀਤੀ।

Continue Reading

News

ਪੰਜਾਬ ਦੇ ਰਾਜਪੁਰਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਗੋਲੀਆਂ ਮਾਰ ਕੇ ਕੀਤੀ ਹੱਤਿਆ

Published

on

ਰਾਜਪੁਰਾ, 25 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)

ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ‘ਚ ਕਾਰ ਪਾਰਕਿੰਗ ਨੂੰ ਲੈਕੇ ਇਕ ਨੌਜਵਾਨ ਨਾਲ ਬਹਿਸ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਹੋਣ ਤੋਂ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਬੇਟੇ ਦੀ ਮੌਤ ਦੀ ਖਬਰ ਮਿਲੀ ਤਾਂ ਪਰਿਵਾਰ ਓਦੋਂ ਦਾ ਸਦਮੇ ‘ਚ ਹੈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Continue Reading

Trending