Connect with us

News

ਰੇਲ ਗੱਡੀ ਵਿੱਚ ਅੱਗ ਲੱਗਣ ਦੀ ਅਫਵਾਹ ਕਾਰਨ ਹੋ ਗਈ 12 ਲੋਕਾਂ ਦੀ ਮੌਤ

Published

on

ਜਲਗਾਵ,22 ਜਨਵਰੀ :ਅੱਗ ਦੀ ਚੂਠੀ ਅਫ਼ਵਾਹ ਦੇ ਕਾਰਨ ਗਈ ਬਹੁਤ ਲੋਕਾਂ ਦੀ ਜਾਨ 

ਅੱਗ ਦੀ ਚੂਠੀ ਖ਼ਬਰ ਉੱਠਣ ਕਾਰਨ ਲੋਕਾਂ ਨੇ ਰੇਲ ਗੱਡੀ ਦੇ ਵਿੱਚੋ ਛਾਲਾ ਲਗਾ ਦਿੱਤੀਆ।

  ਮਹਾਰਾਸ਼ਟਰ ਦੇ ਜਲਗਾਵ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸ਼ਾਮ ਇਕ ਰੇਲ ਗੱਡੀ ਵਿਚ ਅੱਗ ਦੀ ਅਫ਼ਵਾਹ ਦੇ ਕਾਰਨ ਚਲਦੀ ਟਰੇਨ ਵਿੱਚੋ ਲੋਕਾਂ ਨੇ ਛਾਲਾਂ ਮਾਰ ਦਿੱਤੀਆ ਉਸ ਸਮੇਂ ਹੀ ਨਾਲ ਦੀ ਪਟਰੀ ਉਪਰ ਟ੍ਰੇਨ ਆ ਰਹੀ ਸੀ ਕੁੱਝ ਵਿਅਕਤੀਆਂ ਨੇ ਉਸ ਦਿਸ਼ਾ ਵਿੱਚ ਹੀ ਛਾਲ ਲਗਾ ਦਿੱਤੀ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ।

 

ਸੂਤਰਾਂ ਤੋਂ ਪਤਾ ਲੱਗਣ ਦੇ ਮੁਤਾਬਕ 12 ਯਾਤਰੀਆਂ ਦੀ ਜਾਨ ਚਲੀ ਗਈ।ਪੁਲਿਸ ਦੁਬਾਰਾ ਦੱਸਿਆ ਗਿਆ ਕਿ 12 ਲੋਕਾਂ ਦੀਆਂ ਲਾਸ਼ਾਂ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਗਿਆ ਹੈ ਜਦੋਂ ਕਿ ਛੇ ਤੋਂ ਸੱਤ ਲੋਕ ਜਖਮੀ ਹੋਏ ਦੱਸੇ ਜਾ ਰਹੇ ਹਨ।

Advertisement
Safar Television

ਰੇਲ ਵੇ ਅਧਿਕਾਰੀਆਂ ਦੁਆਰਾ ਦੱਸਿਆ ਗਿਆ ਕਿ ਇਹ ਦੁਰਘਟਨਾ ਮੁੰਬਈ ਤੋਂ 400 ਕਿਲੋਮੀਟਰ ਦੀ ਦੂਰੀ ਤੇ ਸਥਿਤ ਪਚੋਰਾ ਦੇ ਨੇੜੇ ਮਾਹੇਜੀ ਤੇ ਪਰਧਾੜੇ ਸਟੇਸ਼ਨ ਦੇ ਵਿੱਚ ਹੋਇਆ ਜਿੱਥੇ ਸ਼ਾਮ ਦੇ ਕਰੀਬ ਪੰਜ ਵਾਜ ਵਜੇ ਲਖਨਊ ਪੁਸ਼ਪਕ ਐਕਸਪ੍ਰੈਸ ਵਿਚ ਅੱਗ ਲੱਗਣ ਦੀ ਅਫਵਾਹ ਦੇ ਕਾਰਨ ਕਿਸੇ ਨਾ‌ ਐਮਰਜੈਂਸੀ ਚੇਨ ਖਿੱਚਤੀ ਤੇ ਟਰੇਨ ਰੁੱਕ ਗਈ ਉਹਨਾਂ ਦੁਆਰਾ ਮ੍ਰਿਤਕ ਲੋਕਾਂ ਦੀ ਪੁਸ਼ਟੀ ਨਹੀਂ ਕੀਤੀ

ਗਈ ਹੈ।

 

Continue Reading
Advertisement Safar Television
Click to comment

Leave a Reply

Your email address will not be published. Required fields are marked *

News

ਪਹਿਲਗਾਮ ਦੀ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ‘ਚ 6 ਅੱਤਵਾਦੀਆਂ ਦੇ ਢਾਹੇ ਘਰ

Published

on

ਸ਼੍ਰੀਨਗਰ, 26 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੁਣ ਤੱਕ 6 ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਧਮਾਕੇ ‘ਚ ਜਿਨ੍ਹਾਂ ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ, ਉਨ੍ਹਾਂ ‘ਚ ਲਸ਼ਕਰ ਦੇ ਆਸਿਫ ਸ਼ੇਖ, ਆਦਿਲ ਠੋਕਰ, ਹਰਿਸ ਅਹਿਮਦ, ਜੈਸ਼ ਦੇ ਅਹਿਸਾਨ ਉਲ ਹੱਕ, ਜ਼ਾਕਿਰ ਅਹਿਮਦ ਗਨਈ ਅਤੇ ਸ਼ਾਹਿਦ ਅਹਿਮਦ ਕੁਟੇ ਸ਼ਾਮਲ ਹਨ।
ਇਨ੍ਹਾਂ ‘ਚੋਂ ਜੈਸ਼ ਦਾ ਅਹਿਸਾਨ 2018 ‘ਚ ਪਾਕਿਸਤਾਨ ਤੋਂ ਟਰੇਨਿੰਗ ਲੈ ਕੇ ਵਾਪਸ ਆਇਆ ਸੀ।ਪਹਿਲਗਾਮ ਹਮਲੇ ‘ਚ ਆਸਿਫ ਅਤੇ ਆਦਿਲ ਦਾ ਨਾਂ ਸਾਹਮਣੇ ਆਇਆ ਸੀ। ਫੌਜ ਨੇ ਇਹ ਕਾਰਵਾਈ ਤਰਾਲ, ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਕੀਤੀ।

Continue Reading

News

ਪੰਜਾਬ ਦੇ ਰਾਜਪੁਰਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਗੋਲੀਆਂ ਮਾਰ ਕੇ ਕੀਤੀ ਹੱਤਿਆ

Published

on

ਰਾਜਪੁਰਾ, 25 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)

ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ‘ਚ ਕਾਰ ਪਾਰਕਿੰਗ ਨੂੰ ਲੈਕੇ ਇਕ ਨੌਜਵਾਨ ਨਾਲ ਬਹਿਸ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਹੋਣ ਤੋਂ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਬੇਟੇ ਦੀ ਮੌਤ ਦੀ ਖਬਰ ਮਿਲੀ ਤਾਂ ਪਰਿਵਾਰ ਓਦੋਂ ਦਾ ਸਦਮੇ ‘ਚ ਹੈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Continue Reading

News

ਬਠਿੰਡਾ ਬੱਸ ਸਟੈਂਡ ਬਦਲਣ ਦੇ ਵਿਰੋਧ ‘ਚ ਲੱਗਾ ਪੱਕਾ ਮੋਰਚਾ

Published

on

Punjab

ਬਠਿੰਡਾ: 24 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)

 

ਬਠਿੰਡਾ ਸ਼ਹਿਰ ਦੇ ਬਸ ਸਟੈਂਡ ਨੂੰ ਮਲੋਟ ਰੋਡ ‘ਤੇ ਲਿਜਾਣ ਦੇ ਫੈਸਲੇ ਦੇ ਵਿਰੋਧ ‘ਚ ਅੱਜ ਸਥਾਨਕ ਨਾਗਰਿਕਾਂ, ਵਪਾਰਕ ਯੂਨੀਅਨਾਂ, ਟਰਾਂਸਪੋਰਟ ਯੂਨੀਅਨਾਂ, ਸਮਾਜਿਕ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਭੀਮ ਰਾਓ ਅੰਬੇਡਕਰ ਪਾਰਕ ‘ਚ ਸਵੇਰੇ 11 ਵਜੇ ਤੋਂ ਪੱਕਾ ਮੋਰਚਾ ਲਾਇਆ ਗਿਆ। ਇਹ ਮੋਰਚਾ ਬਠਿੰਡਾ ਸ਼ਹਿਰ ਦੇ ਹਿੱਤਾਂ ਦੀ ਰੱਖਿਆ ਅਤੇ ਆਮ ਲੋਕਾਂ ਨੂੰ ਹੋਣ ਵਾਲੀਆਂ ਅਸੁਵਿਧਾਵਾਂ ਨੂੰ ਵੇਖਦੇ ਹੋਏ ਸੁੱਤੇ ਸਿਸਟਮ ਨੂੰ ਜਗਾਉਣ ਵਾਸਤੇ ਲਾਇਆ ਗਿਆ।

 

Advertisement
Safar Television

ਮੋਰਚੇ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸਥਿਤ ਮੌਜੂਦਾ ਬਸ ਅੱਡਾ ਨਾ ਸਿਰਫ਼ ਲੋਕਾਂ ਲਈ ਆਸਾਨੀ ਨਾਲ ਪਹੁੰਚ ਯੋਗ ਹੈ, ਸਗੋਂ ਆਲੇ-ਦੁਆਲੇ ਦੇ ਵਪਾਰੀਆਂ ਦੀ ਰੋਜ਼ੀ-ਰੋਟੀ ਦਾ ਵੀ ਮੁੱਖ ਕੇਂਦਰ ਹੈ। ਨਵੇਂ ਜਗ੍ਹਾ‘ਤੇ ਬਸ ਸਟੈਂਡ ਨੂੰ ਸ਼ਿਫਟ ਕਰਨਾ ਨਾ ਸਿਰਫ਼ ਆਮ ਲੋਕਾਂ ਲਈ ਅਸੁਵਿਧਾਜਨਕ ਹੋਵੇਗਾ, ਸਗੋਂ ਇਸ ਨਾਲ ਸਥਾਨਕ ਵਪਾਰ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਨੇਤਾਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਤੋਂ ਰਾਏ ਲੈਣ ਦੀ ਗੱਲ ਕਰਦੀ ਹੈ। ਬੱਸ ਸਟੈਂਡ ਬਦਲਣ ਸਬੰਧੀ ਵੀ ਆਮ ਲੋਕਾਂ ਦੀ ਰਾਏ ਲਾਜ਼ਮੀ ਲੈਣੀ ਚਾਹੀਦੀ ਹੈ, ਤਾਂ ਜੋ ਲੋਕ ਆਪਣੇ ਹੱਕ ਦੀ ਗੱਲ ਸਰਕਾਰ ਦੇ ਸਾਹਮਣੇ ਰੱਖ ਸਕਣ। ਪ੍ਰਦਰਸ਼ਨਕਾਰੀਆਂ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਲੋਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਾਰੇ ਸੰਬੰਧਤ ਪੱਖਾਂ ਨਾਲ ਗੱਲਬਾਤ ਕਰਕੇ ਕੋਈ ਸਹਿਮਤੀ ਵਾਲਾ ਹੱਲ ਕੱਢਿਆ ਜਾਵੇ।

 

ਜੇਕਰ ਪ੍ਰਸਾਸ਼ਨ ਵਲੋਂ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਹ ਮੋਰਚਾ ਅਣਸ਼ਚਿਤਕਾਲੀ ਧਰਨੇ ਵਿੱਚ ਬਦਲ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ। ਅਤੇ ਬਸ ਸਟੈਂਡ ਨੂੰ ਕਿਸੇ ਵੀ ਕੀਮਤ ‘ਤੇ ਬਦਲਣ ਨਹੀਂ ਦਿੱਤਾ ਜਾਵੇਗਾ। ਮੋਰਚੇ ਵਿੱਚ ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚ ਵੀ ਪਹੁੰਚੇ ਅਤੇ ਬਸ ਸਟੈਂਡ ਨਾ ਬਦਲਣ ਲਈ ਮੋਰਚੇ ਦਾ ਸਮਰਥਨ ਕੀਤਾ।

Continue Reading

Trending