Featured
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

Amrit vele da Hukamnama Sri Darbar Sahib, Sri Amritsar
Ang 637, 24-03-2025
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

Featured
Sardaar Ji 3: ਦਿਲਜੀਤ ਦੋਸਾਂਝ ਦੀ ਵਿਵਾਦਾਂ ਵਿੱਚ ਰਹਿਣ ਵਾਲੀ ‘ਸਰਦਾਰ ਜੀ 3’ ਫਿਲਮ ਨਹੀਂ ਹੋਵੇਗੀ ਭਾਰਤ ਵਿਚ ਰਲੀਜ਼

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਸਰਦਾਰਜੀ 3’ ਦੇ ਅਨਾਊਸਮੈਂਟ ਤੋਂ ਬਾਅਦ, ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਦਿਖਾਈ ਦੇ ਰਹੇ ਸਨ। ਪਰ, ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਸਾਰਿਆਂ ਦਾ ਦਿਲ ਟੁੱਟ ਗਿਆ, ਜਿਸਦਾ ਕਾਰਨ ਇਹ ਹੈ ਕਿ ਉਸਦੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਦਰਅਸਲ, ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਦੇ ਬਾਵਜੂਦ, ਹਨੀਆ ਆਮਿਰ ਦੇ ਨਾਲ ਇੱਕ ਫਿਲਮ ਵਿੱਚ 3 ਹੋਰ ਪਾਕਿਸਤਾਨੀ ਕਲਾਕਾਰ ਸ਼ਾਮਲ ਹਨ। ਜਿਸ ਕਾਰਨ ਹੁਣ ਇਹ ਫਿਲਮ ਭਾਰਤ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।
ਜਦੋਂ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਤਾਂ ਇਸ ਵਿੱਚ ਨੀਰੂ ਬਾਜਵਾ ਦੇ ਨਾਲ ਹੋਰ ਅਭਿਨੇਤਰੀਆਂ ਦੀ ਝਲਕ ਦਿਖਾਈ ਦਿੱਤੀ ਸੀ। ਪਰ ਇਸ ਵਿੱਚ ਕਿਤੇ ਵੀ ਹਨੀਆ ਆਮਿਰ ਦਾ ਜ਼ਿਕਰ ਨਹੀਂ ਸੀ। ਜਦੋਂ ਅਦਾਕਾਰ ਨੇ ਸ਼ੂਟਿੰਗ ਦੌਰਾਨ ਲਈ ਗਈ ਇੱਕ ਫੋਟੋ ਸਾਂਝੀ ਕੀਤੀ ਸੀ, ਤਾਂ ਵੀ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਹਨੀਆ ਉਸ ਫੋਟੋ ਵਿੱਚ ਸੀ। ਪਰ ਦਿਲਜੀਤ ਨੇ ਅਸਿੱਧੇ ਤੌਰ ‘ਤੇ ਸਿਰਫ ਇੱਕ ਫੋਟੋ ਦਾ ਸਪੱਸ਼ਟੀਕਰਨ ਦੇ ਕੇ ਇਸ ਤੋਂ ਇਨਕਾਰ ਕਰ ਦਿੱਤਾ।
ਕੀ ਇਹ ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ?
ਜਦੋਂ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ‘ਤੇ ‘ਸਰਦਾਰ ਜੀ 3’ ਦਾ ਟ੍ਰੇਲਰ ਸਾਂਝਾ ਕੀਤਾ, ਤਾਂ ਇਹ ਪੁਸ਼ਟੀ ਹੋ ਗਈ ਕਿ ਫਿਲਮ ਵਿੱਚ ਹਨੀਆ ਆਮਿਰ ਹੈ। ਇਸ ਤੋਂ ਬਾਅਦ, ਫਿਲਮ ਵਿਵਾਦਾਂ ਵਿੱਚ ਘਿਰ ਗਈ, ਇੱਥੋਂ ਤੱਕ ਕਿ ਨਿਰਮਾਤਾਵਾਂ ਨੇ ਇਸਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ। ਫਿਲਮ ਦਾ ਟ੍ਰੇਲਰ ਵੀ ਯੂਟਿਊਬ ‘ਤੇ ਉਪਲਬਧ ਨਹੀਂ ਹੈ।
ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ
ਪਰ, ਇਸ ਸਭ ਦੇ ਵਿਚਕਾਰ, ਲੋਕ ਪੁੱਛ ਰਹੇ ਹਨ ਕਿ ਕੀ ਇਹ ਫਿਲਮ ਪਾਕਿਸਤਾਨ ਵਿੱਚ ਰਿਲੀਜ਼ ਹੋਵੇਗੀ। ਇਸ ਦਾ ਜਵਾਬ ਦੇਣ ਲਈ, Siyasat.com ਦੀ ਰਿਪੋਰਟ ਦੇ ਅਨੁਸਾਰ, ਇਸ ਫਿਲਮ ਨੂੰ ਪਾਕਿਸਤਾਨ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਹਾਲਾਂਕਿ, ਇਸਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਫਿਲਮ ਦੇ ਨਿਰਮਾਤਾਵਾਂ ਵੱਲੋਂ ਇਸ ਸੰਬੰਧੀ ਕੋਈ ਬਿਆਨ ਜਾਰੀ ਕੀਤਾ ਗਿਆ ਹੈ।
Featured
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
ਵਿਆਖਿਆ :-
ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧।
Featured
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

Amrit vele da Hukamnama Sri Darbar Sahib Amritsar, Ang 518, 09-04-2025
ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
सलोक मः ५ ॥ साजन तेरे चरन की होइ रहा सद धूरि ॥ नानक सरणि तुहारीआ पेखउ सदा हजूरि ॥१॥ मः ५ ॥ पतित पुनीत असंख होहि हरि चरणी मनु लाग ॥ अठसठि तीरथ नामु प्रभ जिसु नानक मसतकि भाग ॥२॥
Shalok, Fifth Mehl: O Friend, I pray that I may remain forever the dust of Your Feet. Nanak has entered Your Sanctuary, and beholds You ever-present. ||1|| Fifth Mehl: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. ||2||
ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥
हे सजन मैं सदा तेरे पेरों की खाक बना रहूँ, गुरू नानक जी अरदास करते हैं की मैं तेरी शरण पड़ा रहूँ और तुझे ही अपने अंग-संग देखूं ॥१॥ (विकारों में) गिरे हुए भी बेयंत जीव पवित्र हो जाते हैं अगर उनका मन प्रभु के चरणों में लग जाए, प्रभु का नाम ही अठासठ तीर्थ है, परन्तु, (गुरू नानक जी स्वयं को कहते हैं) हे नानक! (यह उसको मिलता है) जिस के माथे पर भाग्य (लिखें) हैं॥२॥
-
Featured6 months ago
ਦੁਨੀਆਂ ਨੂੰ ਜਿੱਤਣ ਦੇ ਅਨੋਖੇ ਤਰੀਕੇ
-
Crime6 months ago
Bathinda ਦੇ ਪਿੰਡ dan singh wala ਵਿੱਚ ਚਿੱਟੇ ਵਾਲਿਆ ਨੇ ਲਾਈ ਘਰਾਂ ਨੂੰ ਅੱ-ਗ ਕਿਰਪਾਨਾਂ ਕਪਿਆਂ ਨਾਲ ਵੱਡੇ ਲੋਕ
-
Crime6 months ago
Dan Singhwala Bathinda ਚ ਹੋਈ ਵੱਡੀ ਵਾਰਦਾਤ, ਚਿੱਟੇ ਵਾਲਿਆਂ ਨੇ 8 ਘਰਾਂ ਨੂੰ ਅੱਗ ਲਾ ਕੀਤਾ ਸੁਆਹ ।
-
News6 months ago
ਕਲਾਕਾਰ ਤੋਂ ਕਿਵੇਂ ਬਣੇ ਮੁੱਖ ਮੰਤਰੀ? ਸ. ਭਗਵੰਤ ਸਿੰਘ ਮਾਨ ਜੀ
-
News6 months ago
ਖਨੌਰੀ ਬਾਰਡਰ ਤੋਂ ਬੁਰੀ ਖ਼ਬਰ ਖਨੌਰੀ ਬਾਰਡਰ ਉੱਪਰ ਗਈ ਕਿਸਾਨ ਦੀ ਜਾਨ
-
News6 months ago
ਅੰਮ੍ਰਿਤਪਾਲ ਸਿੰਘ ਸਿਆਸੀ ਪਾਰਟੀ ਦਾ ਐਲਾਨ “ਅਕਾਲੀ ਦਲ ਵਾਰਿਸ ਪੰਜਾਬ ਦੇ” ਰੱਖਿਆ ਰੱਖਿਆ ਗਿਆ ਨਾਮ
-
Crime6 months ago
ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਹੋਈ ਮੌਤ
-
Crime6 months ago
26 ਜਨਵਰੀ ਗਣਤੰਤਰ ਦਿਵਸ ਮੌਕੇ ਭਗਵੰਤ ਮਾਨ ਵੱਲੋਂ ਫਰੀਦਕੋਟ ਲਹਿਰਾਇਆ ਜਾਵੇਗਾ ਝੰਡਾ