News
ਘਰ ਵਿਚ ਅੱਗ ਲੱਗਣ ਕਾਰਨ ਪਰਿਵਾਰ ਦੇ 4 ਮੈਂਬਰ ਜਿੰਦਾ ਸੜ ਗਏ
ਗਾਜ਼ੀਆਬਾਦ, 19 ਜਨਵਰੀ
ਐਤਵਾਰ ਸਵੇਰੇ ਉੱਤਰਪ੍ਰਦੇਸ਼ ਦੇ ਗਾਜੀਆਬਾਦ ਜ਼ਿਲ੍ਹੇ ਦੇ ਲੋਨੀ ਥਾਣਾ ਖੇਤਰ ਅਧੀਨ ਕਚਨ ਪਾਰਕ ਕਾਲੋਨੀ ‘ਚ ਰਹਿੰਦੇ ਘਰ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ । ਅੱਗ ਲੱਗ ਜਾਣ ਕਾਰਨ ਘਰ ਦੇ 4 ਮੈਂਬਰ ਜਿੰਦਾ ਸੜ ਕੇ ਸਵਾਹ ਹੋ ਗਏ।
ਪੁਲੀਸ ਨੂੰ ਇਤਲਾਹ ਦੇਣ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆ ਮੌਕੇ ਤੇ ਪਹੁੰਚੀਆ ਤੇ ਉਹਨਾਂ ਨੇ ਅੱਗ ਬੁਝਾਈ।
ਪਰ ਅੱਗ ਬੁਝਾਉਣ ਤੂੰ ਪਹਿਲਾਂ ਹੀ ਵਿਅਕਤੀ ਦੀ ਮੌਤ ਹੋ ਗਈ ਸੀ।
ਅੱਗ ਬੁਝਾਉਣ ਤੂੰ ਬਾਅਦ ਘਰ ਦੇ ਮੈਬਰਾਂ ਨੂੰ ਬਾਹਰ ਕੱਢਿਆ ਗਿਆ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਕਿ ਓਹਨਾ ਦਾ ਘਰ ਤੀਜੀ ਮੰਜਿਲ ਉਪਰ ਸੀ ਜਦੋਂ ਇਹ ਘਟਨਾ ਵਾਪਰੀ ਤਾ ਉਹ ਸੁੱਤੇ ਪਏ ਸਨ।
ਮੁੱਖ ਫਾਇਰ ਅਫ਼ਸਰ ਰਾਹੁਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆ ਨੇ ਕੰਧ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ।
ਕਮਰੇ ਵਿੱਚ ਭਾਰੀ ਧੂਆ ਹੋ ਜਾਣ ਕਾਰਨ ਉਹਨਾਂ ਦਾ ਸਾਹ ਘੁੱਟ ਗਿਆ ਜਿਸ ਕਾਰਨ ਉਹ ਆਪਣੇ ਆਪ ਨੂੰ ਨਹੀਂ ਬਚਾ ਸਕੇ। ਮ੍ਰਿਤਕਾ ਦੀ ਪਛਾਣ ਗੁਲਬਾਹਰ 32 ਸਾਲਾਂ ,ਪੁੱਤਰ ਜੌਨ 9 ਸਾਲਾਂ, ਸਾ਼ਨ 8 ਸਾਲਾਂ ਤੇ ਜੀਸ਼ਾਨ 7 ਸਾਲਾਂ ਵਜੋਂ ਹੋਈ ਹੈ।
ਪਰਿਵਾਰ ਦਾ ਮੁਖੀ ਸ਼ਾਹਨਵਾਜ਼ ,ਜੋ ਦਰਜੀ ਦਾ ਕੰਮ ਕਰਦਾ ਸੀ ਉਸਦੀ ਜਾਨ ਬਚ ਗਈ ਹੈ। ਅੱਗ ਲਗਾਉਣ ਦੇ ਕਾਰਨ ਵਜੋਂ ਪੁਲਿਸ ਵੱਲੋ ਜਾਂਚ ਕੀਤੀ ਜਾ
ਰਹੀ ਹੈ।

News
ਪਹਿਲਗਾਮ ਦੀ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ‘ਚ 6 ਅੱਤਵਾਦੀਆਂ ਦੇ ਢਾਹੇ ਘਰ

ਸ਼੍ਰੀਨਗਰ, 26 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੁਣ ਤੱਕ 6 ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਧਮਾਕੇ ‘ਚ ਜਿਨ੍ਹਾਂ ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ, ਉਨ੍ਹਾਂ ‘ਚ ਲਸ਼ਕਰ ਦੇ ਆਸਿਫ ਸ਼ੇਖ, ਆਦਿਲ ਠੋਕਰ, ਹਰਿਸ ਅਹਿਮਦ, ਜੈਸ਼ ਦੇ ਅਹਿਸਾਨ ਉਲ ਹੱਕ, ਜ਼ਾਕਿਰ ਅਹਿਮਦ ਗਨਈ ਅਤੇ ਸ਼ਾਹਿਦ ਅਹਿਮਦ ਕੁਟੇ ਸ਼ਾਮਲ ਹਨ।
ਇਨ੍ਹਾਂ ‘ਚੋਂ ਜੈਸ਼ ਦਾ ਅਹਿਸਾਨ 2018 ‘ਚ ਪਾਕਿਸਤਾਨ ਤੋਂ ਟਰੇਨਿੰਗ ਲੈ ਕੇ ਵਾਪਸ ਆਇਆ ਸੀ।ਪਹਿਲਗਾਮ ਹਮਲੇ ‘ਚ ਆਸਿਫ ਅਤੇ ਆਦਿਲ ਦਾ ਨਾਂ ਸਾਹਮਣੇ ਆਇਆ ਸੀ। ਫੌਜ ਨੇ ਇਹ ਕਾਰਵਾਈ ਤਰਾਲ, ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਕੀਤੀ।
News
ਪੰਜਾਬ ਦੇ ਰਾਜਪੁਰਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਗੋਲੀਆਂ ਮਾਰ ਕੇ ਕੀਤੀ ਹੱਤਿਆ

ਰਾਜਪੁਰਾ, 25 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ‘ਚ ਕਾਰ ਪਾਰਕਿੰਗ ਨੂੰ ਲੈਕੇ ਇਕ ਨੌਜਵਾਨ ਨਾਲ ਬਹਿਸ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਹੋਣ ਤੋਂ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਬੇਟੇ ਦੀ ਮੌਤ ਦੀ ਖਬਰ ਮਿਲੀ ਤਾਂ ਪਰਿਵਾਰ ਓਦੋਂ ਦਾ ਸਦਮੇ ‘ਚ ਹੈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
News
ਬਠਿੰਡਾ ਬੱਸ ਸਟੈਂਡ ਬਦਲਣ ਦੇ ਵਿਰੋਧ ‘ਚ ਲੱਗਾ ਪੱਕਾ ਮੋਰਚਾ

Punjab
ਬਠਿੰਡਾ: 24 ਅਪ੍ਰੈਲ, (ਮਨਪ੍ਰੀਤ ਕੌਰ ਆਦਮਪੁਰਾ)
ਬਠਿੰਡਾ ਸ਼ਹਿਰ ਦੇ ਬਸ ਸਟੈਂਡ ਨੂੰ ਮਲੋਟ ਰੋਡ ‘ਤੇ ਲਿਜਾਣ ਦੇ ਫੈਸਲੇ ਦੇ ਵਿਰੋਧ ‘ਚ ਅੱਜ ਸਥਾਨਕ ਨਾਗਰਿਕਾਂ, ਵਪਾਰਕ ਯੂਨੀਅਨਾਂ, ਟਰਾਂਸਪੋਰਟ ਯੂਨੀਅਨਾਂ, ਸਮਾਜਿਕ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਭੀਮ ਰਾਓ ਅੰਬੇਡਕਰ ਪਾਰਕ ‘ਚ ਸਵੇਰੇ 11 ਵਜੇ ਤੋਂ ਪੱਕਾ ਮੋਰਚਾ ਲਾਇਆ ਗਿਆ। ਇਹ ਮੋਰਚਾ ਬਠਿੰਡਾ ਸ਼ਹਿਰ ਦੇ ਹਿੱਤਾਂ ਦੀ ਰੱਖਿਆ ਅਤੇ ਆਮ ਲੋਕਾਂ ਨੂੰ ਹੋਣ ਵਾਲੀਆਂ ਅਸੁਵਿਧਾਵਾਂ ਨੂੰ ਵੇਖਦੇ ਹੋਏ ਸੁੱਤੇ ਸਿਸਟਮ ਨੂੰ ਜਗਾਉਣ ਵਾਸਤੇ ਲਾਇਆ ਗਿਆ।
ਮੋਰਚੇ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸਥਿਤ ਮੌਜੂਦਾ ਬਸ ਅੱਡਾ ਨਾ ਸਿਰਫ਼ ਲੋਕਾਂ ਲਈ ਆਸਾਨੀ ਨਾਲ ਪਹੁੰਚ ਯੋਗ ਹੈ, ਸਗੋਂ ਆਲੇ-ਦੁਆਲੇ ਦੇ ਵਪਾਰੀਆਂ ਦੀ ਰੋਜ਼ੀ-ਰੋਟੀ ਦਾ ਵੀ ਮੁੱਖ ਕੇਂਦਰ ਹੈ। ਨਵੇਂ ਜਗ੍ਹਾ‘ਤੇ ਬਸ ਸਟੈਂਡ ਨੂੰ ਸ਼ਿਫਟ ਕਰਨਾ ਨਾ ਸਿਰਫ਼ ਆਮ ਲੋਕਾਂ ਲਈ ਅਸੁਵਿਧਾਜਨਕ ਹੋਵੇਗਾ, ਸਗੋਂ ਇਸ ਨਾਲ ਸਥਾਨਕ ਵਪਾਰ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਨੇਤਾਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਤੋਂ ਰਾਏ ਲੈਣ ਦੀ ਗੱਲ ਕਰਦੀ ਹੈ। ਬੱਸ ਸਟੈਂਡ ਬਦਲਣ ਸਬੰਧੀ ਵੀ ਆਮ ਲੋਕਾਂ ਦੀ ਰਾਏ ਲਾਜ਼ਮੀ ਲੈਣੀ ਚਾਹੀਦੀ ਹੈ, ਤਾਂ ਜੋ ਲੋਕ ਆਪਣੇ ਹੱਕ ਦੀ ਗੱਲ ਸਰਕਾਰ ਦੇ ਸਾਹਮਣੇ ਰੱਖ ਸਕਣ। ਪ੍ਰਦਰਸ਼ਨਕਾਰੀਆਂ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਲੋਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸਾਰੇ ਸੰਬੰਧਤ ਪੱਖਾਂ ਨਾਲ ਗੱਲਬਾਤ ਕਰਕੇ ਕੋਈ ਸਹਿਮਤੀ ਵਾਲਾ ਹੱਲ ਕੱਢਿਆ ਜਾਵੇ।
ਜੇਕਰ ਪ੍ਰਸਾਸ਼ਨ ਵਲੋਂ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਹ ਮੋਰਚਾ ਅਣਸ਼ਚਿਤਕਾਲੀ ਧਰਨੇ ਵਿੱਚ ਬਦਲ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ। ਅਤੇ ਬਸ ਸਟੈਂਡ ਨੂੰ ਕਿਸੇ ਵੀ ਕੀਮਤ ‘ਤੇ ਬਦਲਣ ਨਹੀਂ ਦਿੱਤਾ ਜਾਵੇਗਾ। ਮੋਰਚੇ ਵਿੱਚ ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚ ਵੀ ਪਹੁੰਚੇ ਅਤੇ ਬਸ ਸਟੈਂਡ ਨਾ ਬਦਲਣ ਲਈ ਮੋਰਚੇ ਦਾ ਸਮਰਥਨ ਕੀਤਾ।
-
Featured5 months ago
ਦੁਨੀਆਂ ਨੂੰ ਜਿੱਤਣ ਦੇ ਅਨੋਖੇ ਤਰੀਕੇ
-
Crime5 months ago
Bathinda ਦੇ ਪਿੰਡ dan singh wala ਵਿੱਚ ਚਿੱਟੇ ਵਾਲਿਆ ਨੇ ਲਾਈ ਘਰਾਂ ਨੂੰ ਅੱ-ਗ ਕਿਰਪਾਨਾਂ ਕਪਿਆਂ ਨਾਲ ਵੱਡੇ ਲੋਕ
-
Crime5 months ago
Dan Singhwala Bathinda ਚ ਹੋਈ ਵੱਡੀ ਵਾਰਦਾਤ, ਚਿੱਟੇ ਵਾਲਿਆਂ ਨੇ 8 ਘਰਾਂ ਨੂੰ ਅੱਗ ਲਾ ਕੀਤਾ ਸੁਆਹ ।
-
News5 months ago
ਖਨੌਰੀ ਬਾਰਡਰ ਤੋਂ ਬੁਰੀ ਖ਼ਬਰ ਖਨੌਰੀ ਬਾਰਡਰ ਉੱਪਰ ਗਈ ਕਿਸਾਨ ਦੀ ਜਾਨ
-
News5 months ago
ਅੰਮ੍ਰਿਤਪਾਲ ਸਿੰਘ ਸਿਆਸੀ ਪਾਰਟੀ ਦਾ ਐਲਾਨ “ਅਕਾਲੀ ਦਲ ਵਾਰਿਸ ਪੰਜਾਬ ਦੇ” ਰੱਖਿਆ ਰੱਖਿਆ ਗਿਆ ਨਾਮ
-
Crime5 months ago
ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਔਰਤ ਦੀ ਹੋਈ ਮੌਤ
-
News4 months ago
ਕਲਾਕਾਰ ਤੋਂ ਕਿਵੇਂ ਬਣੇ ਮੁੱਖ ਮੰਤਰੀ? ਸ. ਭਗਵੰਤ ਸਿੰਘ ਮਾਨ ਜੀ
-
HEALTH4 months ago
ਕੈਂਸਰ ਕੀ ਹੁੰਦਾ ਹੈ ਇਸ ਦੇ ਕੀ ਲੱਛਣ ਹਨ ਅਤੇ ਇਸ ਦੀਆਂ ਸਭ ਤੋਂ ਖਤਰਨਾਕ ਸਟੇਜਾਂ ਕਿਹੜੀਆਂ ਹਨ ?