Connect with us

News

ਮੁਲਾਜ਼ਮਾਂ ਵੱਲੋਂ 10 ਅਪ੍ਰੈਲ ਨੂੰ ਕੀਤੀ ਜਾਣ ਵਾਲੀ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ

Published

on

ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ , ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ ਪ.ਸ.ਸ.ਫ. ਵਲੋਂ ਮਿਤੀ 10 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾਈ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਰੈਲੀ ਸਬੰਧੀ ਜ਼ਿਲਿਆਂ ਤੋਂ ਪ੍ਰਾਪਤ ਕੀਤੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਆਗੂਆਂ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਆਪਣੀਆਂ ਮੀਟਿੰਗਾਂ ਕਰਕੇ ਰੈਲੀ ਵਿੱਚ ਭਰਵੀਂ ਅਮੂਲੀਅਤ ਕਰਵਾਉਣ ਲਈ ਪ੍ਰੋਗਰਾਮ ਬਣਾ ਲਏ ਗਏ ਹਨ।

 

ਇਸ ਰੈਲੀ ਨੂੰ ਸੰਬੋਧਨ ਕਰਨ ਲਈ ਮੁਲਾਜ਼ਮਾਂ ਦੀ ਕੌਮੀਂ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਵਿੱਤ ਸਕੱਤਰ ਸਾਥੀ ਸ਼ਸ਼ੀ ਕਾਂਤ ਬਿਹਾਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।ਜੱਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ , ਮੱਖਣ ਸਿੰਘ ਵਾਹਿਦਪੁਰੀ , ਸੁਖਵਿੰਦਰ ਸਿੰਘ ਚਾਹਲ, ਕਰਮਜੀਤ ਸਿੰਘ ਬੀਹਲਾ ਨੇ ਦੱਸਿਆ ਕਿ ਇਸ ਰੈਲੀ ਦੀ ਸਫਲਤਾ ਲਈ ਆਗੂਆਂ ਵਲੋਂ ਹਰ ਮੁਲਾਜ਼ਮ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਮੁਲਾਜ਼ਮ ਵਰਗ ਅੰਦਰ ਵੀ ਇਸ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਸਮੁੱਚਾ ਮੁਲਾਜ਼ਮ ਵਰਗ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਵਿਰੋਧ ਦੀ ਨੀਤੀ ਕਾਰਣ ਗੁੱਸੇ ਵਿੱਚ ਹੈ ਅਤੇ ਸਰਕਾਰ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹੈ।

ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰੈਲੀ ਸਮੂਹ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, ਬੇਰੋਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਪੁਨਗਠਨ ਦੇ ਨਾਮ ਹੇਠ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਰੈਗੂਲਰ ਦੇ ਆਧਾਰ ਤੇ ਭਰਨ, ਆਂਗਣਵਾੜੀ ਵਰਕਰਾਂ/ ਹੈਲਪਰਾਂ, ਮਿਡ ਡੇ ਮੀਲ, ਆਸ਼ਾ ਵਰਕਰਾਂ/ ਫੈਸਿਲੀਟੇਟਰਾਂ ਦੇ ਹੋ ਰਹੇ ਸ਼ੋਸ਼ਣ ਨੂੰ ਬੰਦ ਕਰਦਿਆਂ ਮਾਣ ਭੱਤਾ/ ਇੰਨਸੈਨਟਿਵ ਦੀ ਥਾਂ ਸਰਕਾਰੀ ਮੁਲਾਜ਼ਮ ਮੰਨਦਿਆਂ ਬਦੀ ਮੁੱਢਲੀ ਤਨਖਾਹ ਲਾਗੂ ਕਰਵਾਉਣ, 1-1-2004 ਤੋਂ ਤੋਂ ਬਾਅਦ ਨਿਯੁਕਤ ਸਰਕਾਰੀ ਮੁਲਾਜ਼ਮਾਂ ਤੇ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਪੂਰਣ ਤੌਰ ਤੇ ਲਾਗੂ ਕਰਵਾਉਣ, ਰਹਿੰਦੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਅਤੇ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ ਦੇ ਮੁਲਾਜ਼ਮਾਂ ਤੇ ਪੈਨਸ਼ਨ ਸਬੰਧੀ ਕੈਬਨਿਟ ਦਾ ਫੈਸਲਾ ਲਾਗੂ ਕਰਵਾਉਣ, ਮੰਹਿਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਕਰਵਾਉਣ, 6ਵੇਂ ਤਨਖਾਹ ਕਮਿਸ਼ਨ ਦੇ ਰਹਿੰਦੇ ਹਿੱਸੇ ਦੀ ਰਿਪੋਰਟ ਜਾਰੀ ਕਰਕੇ ਏ.ਸੀ.ਪੀ. ਸਕੀਮ ਲਾਗੂ ਕਰਵਾਉਣ, ਪਰਖ ਅਧੀਨ ਸਮਾਂ ਇਕ ਸਾਲ ਦਾ ਕੀਤਾ ਜਾਵੇ ਅਤੇ ਇਸ ਸਮੇਂ ਦੌਰਾਨ ਪੂਰੀ ਤਨਖਾਹ ਲਾਗੂ ਕਰਵਾਉਣ, ਕੌਮੀਂ ਸਿੱਖਿਆ ਨੀਤੀ 2020 ਵਾਪਸ ਕਰਵਾਉਣ, ਪੇਂਡੂ ਭੱਤੇ ਸਮੇਤ ਬੰਦ ਕੀਤੇ ਸਮੁੱਚੇ ਭੱਤੇ ਮੁੜ ਚਾਲੂ ਕਰਵਾਉਣ, ਕੇਂਦਰੀ ਤਨਖਾਹ ਸਕੇਲਾਂ ਦੀ ਥਾਂ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਕੀਤੀ ਜਾ ਰਹੀ ਹੈ।

 

Advertisement
Safar Television

 

ਇਹ ਰੈਲੀ ਸਮੂਹ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, ਬੇਰੋਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਪੁਨਗਠਨ ਦੇ ਨਾਮ ਹੇਠ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਰੈਗੂਲਰ ਦੇ ਆਧਾਰ ਤੇ ਭਰਨ, ਆਂਗਣਵਾੜੀ ਵਰਕਰਾਂ/ ਹੈਲਪਰਾਂ, ਮਿਡ ਡੇ ਮੀਲ, ਆਸ਼ਾ ਵਰਕਰਾਂ/ ਫੈਸਿਲੀਟੇਟਰਾਂ ਦੇ ਹੋ ਰਹੇ ਸ਼ੋਸ਼ਣ ਨੂੰ ਬੰਦ ਕਰਦਿਆਂ ਮਾਣ ਭੱਤਾ/ ਇੰਨਸੈਨਟਿਵ ਦੀ ਥਾਂ ਸਰਕਾਰੀ ਮੁਲਾਜ਼ਮ ਮੰਨਦਿਆਂ ਬਦੀ ਮੁੱਢਲੀ ਤਨਖਾਹ ਲਾਗੂ ਕਰਵਾਉਣ, 1-1-2004 ਤੋਂ ਤੋਂ ਬਾਅਦ ਨਿਯੁਕਤ ਸਰਕਾਰੀ ਮੁਲਾਜ਼ਮਾਂ ਤੇ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਪੂਰਣ ਤੌਰ ਤੇ ਲਾਗੂ ਕਰਵਾਉਣ, ਰਹਿੰਦੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਅਤੇ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ ਦੇ ਮੁਲਾਜ਼ਮਾਂ ਤੇ ਪੈਨਸ਼ਨ ਸਬੰਧੀ ਕੈਬਨਿਟ ਦਾ ਫੈਸਲਾ ਲਾਗੂ ਕਰਵਾਉਣ, ਮੰਹਿਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਕਰਵਾਉਣ, 6ਵੇਂ ਤਨਖਾਹ ਕਮਿਸ਼ਨ ਦੇ ਰਹਿੰਦੇ ਹਿੱਸੇ ਦੀ ਰਿਪੋਰਟ ਜਾਰੀ ਕਰਕੇ ਏ.ਸੀ.ਪੀ. ਸਕੀਮ ਲਾਗੂ ਕਰਵਾਉਣ, ਪਰਖ ਅਧੀਨ ਸਮਾਂ ਇਕ ਸਾਲ ਦਾ ਕੀਤਾ ਜਾਵੇ ਅਤੇ ਇਸ ਸਮੇਂ ਦੌਰਾਨ ਪੂਰੀ ਤਨਖਾਹ ਲਾਗੂ ਕਰਵਾਉਣ, ਕੌਮੀਂ ਸਿੱਖਿਆ ਨੀਤੀ 2020 ਵਾਪਸ ਕਰਵਾਉਣ, ਪੇਂਡੂ ਭੱਤੇ ਸਮੇਤ ਬੰਦ ਕੀਤੇ ਸਮੁੱਚੇ ਭੱਤੇ ਮੁੜ ਚਾਲੂ ਕਰਵਾਉਣ, ਕੇਂਦਰੀ ਤਨਖਾਹ ਸਕੇਲਾਂ ਦੀ ਥਾਂ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਕੀਤੀ ਜਾ ਰਹੀ ਹੈ।

 

 

ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਅਨਿਲ ਕੁਮਾਰ, ਬੋਬਿੰਦਰ ਸਿੰਘ, ਨਿਰਮੋਲਕ ਸਿੰਘ ਹੀਰਾ, ਮਨੋਹਰ ਲਾਲ ਸ਼ਰਮਾ, ਪੁਸ਼ਪਿੰਦਰ ਪਿੰਕੀ,ਰਜੇਸ਼ ਕੁਮਾਰ ਅਮਲੋਹ, ਗੁਰਪ੍ਰੀਤ ਸਿੰਘ ਅੰਮੀਵਾਲ, ਸਵਿੰਦਰ ਭੱਟੀ, ਰਵੀ ਦੱਤ ਸ਼ਰਮਾ, ਕਰਮਾਪੁਰੀ, ਨਿਰਭੈ ਸਿੰਘ ਸ਼ੰਕਰ, ਦਰਸ਼ਣ ਚੀਮਾ, ਮਾਲਵਿੰਦਰ ਸਿੰਘ, ਰਜਿੰਦਰ ਰਿਆੜ, ਬਲਜਿੰਦਰ ਸਿੰਘ, ਪ੍ਰੇਮ ਸਿੰਘ, ਸਰਬਜੀਤ ਪੱਟੀ, ਗੁਰਬਿੰਦਰ ਸਿੰਘ, ਸਤਨਾਮ ਸਿੰਘ, ਜਤਿੰਦਰ ਕੁਮਾਰ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਕੁਲਦੀਪ ਕੌੜਾ, ਅਮਰੀਕ ਸਿੰਘ, ਕੁਲਦੀਪ ਪੁਰੋਵਾਲ, ਰਾਣੋ ਖੇੜੀ ਗਿੱਲਾਂ, ਕਮਲਜੀਤ ਕੌਰ, ਬਿਮਲਾ ਰਾਣੀ, ਸ਼ਰਮੀਲਾ ਦੇਵੀ, ਸਿਮਰਜੀਤ ਸਿੰਘ ਬਰਾੜ, ਤਰਸੇਮ ਮਾਧੋਪੁਰੀ, ਜਤਿੰਦਰ ਸਿੰਘ ਔਲਖ, ਮੋਹਣ ਸਿੰਘ ਪੂਨੀਆ, ਗੁਰਪ੍ਰੀਤ ਸਿੰਘ ਰੰਗੀਲਪੁਰ,ਗੁਰਪ੍ਰੀਤ ਸਿੰਘ ਹੀਰ, ਗੁਰਦੇਵ ਸਿੰਘ ਸਿੱਧੂ, ਬੀਰਇੰਦਰਜੀਤ ਪੁਰੀ, ਕਿਸ਼ੋਰ ਚੰਦ ਗਾਜ, ਸੁਭਾਸ਼ ਚੰਦਰ, ਜੱਗਾ ਸਿੰਘ ਅਲੀਸ਼ੇਰ, ਸੁਖਵਿੰਦਰ ਕੌਰ, ਪੂਰਣ ਸਿੰਘ ਸੰਧੂ, , ਜਸਵਿੰਦਰਪਾਲ ਕਾਂਗੜ ਆਦਿ ਆਗੂ ਵੀ ਹਾਜਰ ਸਨ।

Advertisement
Safar Television
Continue Reading
Advertisement Safar Television
Click to comment

Leave a Reply

Your email address will not be published. Required fields are marked *

News

ਕਿਊਸਿਕ ਕੀ ਹੁੰਦਾ ਹੈ? ਆਓ, ਸੌਖੇ ਸ਼ਬਦਾਂ ਵਿੱਚ ਸਮਝੀਏ!

Published

on

ਕਿਊਸਿਕ ਕੀ ਹੁੰਦਾ ਹੈ? ਆਓ, ਸੌਖੇ ਸ਼ਬਦਾਂ ਵਿੱਚ ਸਮਝੀਏ!

 

ਤੁਸੀਂ ਅਕਸਰ ਸੁਣਿਆ ਹੋਵੇਗਾ ਕਿ ਨਹਿਰ ਜਾਂ ਨਦੀ ਵਿੱਚ “ਇੰਨੇ ਕਿਊਸਿਕ ਪਾਣੀ” ਛੱਡਿਆ ਗਿਆ। ਪਰ ਕਿਊਸਿਕ ਦਾ ਮਤਲਬ ਕੀ ਹੁੰਦਾ ਹੈ? ਆਓ, ਇਸ ਨੂੰ ਵਿਸਤਾਰ ਨਾਲ ਅਤੇ ਸਾਦੀ ਜਿਹੀ ਪੰਜਾਬੀ ਵਿੱਚ ਸਮਝਦੇ ਹਾਂ।

 

ਕਿਊਸਿਕ ਦਾ ਅਰਥ

Advertisement
Safar Television

ਕਿਊਸਿਕ (Cusec) ਇੱਕ ਅਜਿਹੀ ਇਕਾਈ ਹੈ, ਜੋ ਪਾਣੀ ਦੇ ਵਹਿਣ ਦੀ ਮਾਤਰਾ ਨੂੰ ਮਾਪਣ ਲਈ ਵਰਤੀ ਜਾਂਦੀ ਹੈ। ਇਹ ਅੰਗਰੇਜ਼ੀ ਸ਼ਬਦ “Cubic Feet per Second” ਦਾ ਛੋਟਾ ਰੂਪ ਹੈ। ਸੌਖੇ ਸ਼ਬਦਾਂ ਵਿੱਚ, ਜੇਕਰ ਅਸੀਂ ਇੱਕ ਅਜਿਹੇ ਖੇਤਰ ਦੀ ਕਲਪਨਾ ਕਰੀਏ ਜੋ:

– 1 ਫੁੱਟ ਲੰਮਾ,

– 1 ਫੁੱਟ ਚੌੜਾ, ਅਤੇ

– 1 ਫੁੱਟ ਗਹਿਰਾ ਹੋਵੇ,

 

Advertisement
Safar Television

ਤਾਂ ਇਸ ਖੇਤਰ ਵਿੱਚੋਂ *ਇੱਕ ਸਕਿੰਟ ਵਿੱਚ ਜਿੰਨਾ ਪਾਣੀ ਵਗਦਾ ਹੈ, ਉਸ ਨੂੰ *ਇੱਕ ਕਿਊਸਿਕ ਕਿਹਾ ਜਾਂਦਾ ਹੈ। ਇਹ ਇੱਕ ਘਣ ਫੁੱਟ (Cubic Foot) ਪਾਣੀ ਦੀ ਮਾਤਰਾ ਹੁੰਦੀ ਹੈ ਜੋ ਪ੍ਰਤੀ ਸਕਿੰਟ ਵਹਿੰਦੀ ਹੈ।

 

ਕਿਊਸਿਕ ਦੀ ਮਾਤਰਾ

– *ਇੱਕ ਕਿਊਸਿਕ ਵਿੱਚ ਲਗਭਗ 28.317 ਲੀਟਰ ਪਾਣੀ ਹੁੰਦਾ ਹੈ। ਇਸ ਨੂੰ ਸਮਝਣ ਲਈ ਅਸੀਂ ਇੱਕ ਉਦਾਹਰਣ ਵੇਖਦੇ ਹਾਂ:

– ਜੇਕਰ ਕਿਸੇ ਨਹਿਰ ਵਿੱਚ 10,000 ਕਿਊਸਿਕ ਪਾਣੀ ਵਗ ਰਿਹਾ ਹੈ, ਤਾਂ ਇਸ ਦਾ ਮਤਲਬ ਹੈ ਕਿ 28,317 x 10,000 = 2,83,17,000 ਲੀਟਰ ਪਾਣੀ ਪ੍ਰਤੀ ਸਕਿੰਟ ਵਹਿ ਰਿਹਾ ਹੈ।

Advertisement
Safar Television

– ਅਤੇ ਜੇਕਰ **1 ਲੱਖ ਕਿਊਸਿਕ** ਪਾਣੀ ਛੱਡਿਆ ਜਾਵੇ, ਤਾਂ ਇਹ **28,317 x 1,00,000 = 2,83,17,00,000 ਲੀਟਰ** ਪਾਣੀ ਪ੍ਰਤੀ ਸਕਿੰਟ ਹੋਵੇਗਾ।

 

### **ਕਿਊਸਿਕ ਦੀ ਵਰਤੋਂ**

ਕਿਊਸਿਕ ਦੀ ਵਰਤੋਂ ਖਾਸ ਕਰਕੇ ਸਿੰਚਾਈ, ਨਦੀਆਂ, ਨਹਿਰਾਂ ਅਤੇ ਡੈਮਾਂ ਵਿੱਚ ਪਾਣੀ ਦੇ ਵਹਾਅ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਜਿਵੇਂ ਕਿ:

– ਜੇ ਸਰਕਾਰ ਕਹੇ ਕਿ ਕਿਸੇ ਨਹਿਰ ਵਿੱਚ 50,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਤਾਂ ਇਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਮਾਤਰਾ ਦਾ ਅੰਦਾਜ਼ਾ ਹੋ ਜਾਂਦਾ ਹੈ।

Advertisement
Safar Television

– ਇਸ ਦੀ ਮਦਦ ਨਾਲ ਇੰਜਨੀਅਰ ਅਤੇ ਵਿਗਿਆਨੀ ਪਾਣੀ ਦੇ ਪ੍ਰਬੰਧਨ ਅਤੇ ਹੜ੍ਹਾਂ ਦੀ ਸਥਿਤੀ ਨੂੰ ਸਮਝ ਸਕਦੇ ਹਨ।

 

### **ਇੱਕ ਹੋਰ ਉਦਾਹਰਣ**

ਅਸੀਂ ਸਮਝਣ ਲਈ ਇੱਕ ਆਮ ਜਿਹੀ ਮਿਸਾਲ ਲੈਂਦੇ ਹਾਂ। ਮੰਨ ਲਓ ਤੁਸੀਂ ਇੱਕ ਪਾਈਪ ਵਿੱਚੋਂ ਪਾਣੀ ਵਹਾਉਣਾ ਹੈ। ਜੇ ਇੱਕ ਸਕਿੰਟ ਵਿੱਚ ਇੱਕ ਘਣ ਫੁੱਟ (ਯਾਨੀ 28.317 ਲੀਟਰ) ਪਾਣੀ ਵਗਦਾ ਹੈ, ਤਾਂ ਇਹ ਇੱਕ ਕਿਊਸਿਕ ਹੋਵੇਗਾ। ਹੁਣ ਜੇ ਪਾਈਪ ਵਿੱਚੋਂ 100 ਕਿਊਸਿਕ ਪਾਣੀ ਵਗੇ, ਤਾਂ ਇਹ 100 x 28.317 = 2,831.7 ਲੀਟਰ ਪ੍ਰਤੀ ਸਕਿੰਟ ਹੋਵੇਗਾ।

 

Advertisement
Safar Television

### **ਕਿਊਸਿਕ ਅਤੇ ਲੀਟਰ ਦਾ ਅੰਤਰ**

ਅਕਸਰ ਲੋਕ ਸੋਚਦੇ ਹਨ ਕਿ ਕਿਊਸਿਕ ਅਤੇ ਲੀਟਰ ਇੱਕੋ ਜਿਹੀ ਚੀਜ਼ ਹਨ, ਪਰ ਅਜਿਹਾ ਨਹੀਂ। ਲੀਟਰ ਤਾਂ ਪਾਣੀ ਦੀ ਮਾਤਰਾ ਮਾਪਣ ਦੀ ਇਕਾਈ ਹੈ, ਪਰ ਕਿਊਸਿਕ ਸਮੇਂ ਦੇ ਨਾਲ ਪਾਣੀ ਦੇ ਵਹਾਅ ਦੀ ਦਰ (flow rate) ਨੂੰ ਮਾਪਦਾ ਹੈ। ਇਸ ਲਈ ਕਿਊਸਿਕ ਦੀ ਗੱਲ ਸਕਿੰਟ ਦੇ ਹਿਸਾਬ ਨਾਲ ਹੁੰਦੀ ਹੈ।

 

### **ਅੰਤ ਵਿੱਚ**

ਕਿਊਸਿਕ ਪਾਣੀ ਦੇ ਵਹਾਅ ਨੂੰ ਸਮਝਣ ਦਾ ਇੱਕ ਸੌਖਾ ਅਤੇ ਵਿਗਿਆਨਕ ਤਰੀਕਾ ਹੈ। ਇਹ ਸਿੰਚਾਈ, ਪਾਣੀ ਦੇ ਪ੍ਰਬੰਧਨ ਅਤੇ ਹੜ੍ਹਾਂ ਦੀ ਸਥਿਤੀ ਨੂੰ ਸਮਝਣ ਵਿੱਚ ਬਹੁਤ ਮਦਦ ਕਰਦਾ ਹੈ। ਅਗਲੀ ਵਾਰ ਜਦੋਂ ਤੁਸੀਂ ਸੁਣੋਗੇ ਕਿ “ਇੰਨੇ ਕਿਊਸਿਕ ਪਾਣੀ” ਛੱਡਿਆ ਗਿਆ, ਤਾਂ ਸਮਝ ਜਾਓਗੇ ਕਿ ਇਸ ਦਾ ਮਤਲਬ ਹੈ ਪ੍ਰਤੀ ਸਕਿੰਟ ਵਿੱਚ ਇੱਕ ਘਣ ਫੁੱਟ ਪਾਣੀ ਦਾ ਵਹਾਅ!

Advertisement
Safar Television

 

ਜੇਕਰ ਤੁਹਾਨੂੰ ਹੋਰ ਕੋਈ ਸਵਾਲ ਹੋਵੇ ਜਾਂ ਕਿਸੇ ਹੋਰ ਵਿਸ਼ੇ ‘ਤੇ ਜਾਣਕਾਰੀ ਚਾਹੀਦੀ ਹੋਵੇ, ਤਾਂ ਦੱਸੋ, ਮੈਂ ਸੌਖੀ ਭਾਸ਼ਾ ਵਿੱਚ ਸਮਝਾਵਾਂਗਾ! 😊

.

.

Advertisement
Safar Television
Continue Reading

News

ਪਾਣੀ ਦੇ ਟੋਏ ’ਚ ਡੁੱਬਣ ਨਾਲ ਹੋਈ 5 ਸਾਲਾ ਬੱਚੇ ਦੀ ਮੌਤ

Published

on

ਫਿਰੋਜ਼ਪੁਰ ਦੇ ਕਸਬਾ ਮਮਦੋਟ ਬਲਾਕ ਦੇ ਪਿੰਡ ਲੱਖਾ ਸਿੰਘ ਵਾਲਾ ਵਿਖੇ 5 ਸਾਲਾ ਬੱਚੇ ਦੀ ਪਾਣੀ ਦੇ ਟੋਏ ’ਚ ਡੁੱਬਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬਰਸਾਤਾਂ ਕਾਰਨ ਗੁਰਜੀਤ ਸਿੰਘ ਦੇ ਗੁਆਂਢੀ ਨੇ ਪੱਠਿਆਂ ’ਚ ਭਰਿਆ ਪਾਣੀ ਕੱਢਣ ਲਈ ਇਕ ਟੋਆ ਪੁੱਟਿਆ ਹੋਇਆ ਸੀ ਅਤੇ ਟੋਏ ’ਚ ਕਾਫੀ ਮਾਤਰਾ ’ਚ ਪਾਣੀ ਭਰਿਆ ਹੋਇਆ ਸੀ। ਮਿ੍ਤਕ ਬੱਚਾ ਪ੍ਰੀ -ਪ੍ਰਾਇਮਰੀ ਦਾ ਵਿਦਿਆਰਥੀ ਸੀ।

ਇਸ ਦੌਰਾਨ ਗੁਰਜੀਤ ਸਿੰਘ ਦਾ 5 ਸਾਲ ਦਾ ਬੱਚਾ ਅਰਮਾਨ ਸਿੰਘ ਖੇਡਦੇ ਹੋਏ ਟੋਏ ’ਚ ਡਿੱਗ ਗਿਆ। ਜਦੋਂ ਬੱਚੇ ਨੂੰ ਘਰ ’ਚ ਨਾ ਦੇਖ ਕੇ ਮਾਂ-ਪਿਓ ਨੇ ਬੱਚੇ ਦੀ ਭਾਲ ਸ਼ੁਰੂ ਕੀਤੀ ਤਾਂ ਕਰੀਬ ਇਕ ਘੰਟੇ ਬਾਅਦ ਬੱਚਾ ਪਾਣੀ ਦੇ ਟੋਏ ’ਚ ਬੇਹੋਸ਼ੀ ਦੀ ਹਾਲਤ ’ਚ ਮਿਲਿਆ, ਜਿਸ ਨੂੰ ਕਿ ਤੁਰੰਤ ਹੀ ਮਮਦੋਟ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਮਾਸੂਮ ਬੱਚੇ ਦੀ ਮੌਤ ਦੀ ਮੰਦਭਾਗੀ ਖ਼ਬਰ ਫੈਲਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

 

 

ਮ੍ਰਿਤਕ ਬੱਚੇ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਸਾਡੇ ਘਰ ਨਾਲ ਸਾਡੇ ਗੁਆਂਢੀ ਨੇ ਪਸ਼ੂਆਂ ਲਈ ਪੱਠੇ ਬੀਜੇ ਹੋਏ ਹਨ। ਲਗਾਤਾਰ ਪੈ ਰਹੇ ਮੀਂਹ ਨਾਲ ਪੱਠਿਆਂ ਵਾਲੇ ਖੇਤ ਵਿੱਚ ਬਾਰਿਸ਼ ਦਾ ਪਾਣੀ ਭਰਿਆ ਹੋਣ ਕਾਰਨ ਖੇਤ ਮਾਲਕ ਨੇ ਪਾਣੀ ਕੱਢਣ ਲਈ 6-7 ਫੁੱਟ ਡੂੰਘਾ ਟੋਆ ਪੁੱਟਿਆ ਹੋਇਆ ਸੀ। ਸ਼ਾਮ ਨੂੰ 4 ਵਜੇ ਦੇ ਕਰੀਬ ਮੇਰਾ 5 ਸਾਲਾ ਬੇਟਾ ਅਰਮਾਨ ਸਿੰਘ ਖੇਡਦੇ ਹੋਏ ਟੋਏ ਵਿੱਚ ਡਿੱਗ ਪਿਆ ,ਜਿਸ ਦੀ ਪਾਣੀਂ ਵਿੱਚ ਡੁੱਬਣ ਨਾਲ ਮੌਤ ਹੋ ਗਈ। ਬੱਚੇ ਨੂੰ ਘਰ ਵਿੱਚ ਨਾ ਦੇਖ ਕੇ ਅਸੀ ਭਾਲ ਕੀਤੀ ਤਾਂ ਕਰੀਬ ਇੱਕ ਘੰਟੇ ਬਾਅਦ ਬੱਚਾ ਪਾਣੀ ਵਾਲੇ ਟੋਏ ਵਿੱਚ ਮਰਿਆ ਪਾਇਆ ਗਿਆ।

Advertisement
Safar Television

 

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਦੇ ਦਾਦਾ ਬਲਵੰਤ ਸਿੰਘ ਨੇ ਦੱਸਿਆ ਕਿ ਕੱਲ ਛੋਟੇ ਪੁੱਤਰ ਦੀ ਦਵਾਈ ਲੈ ਕੇ ਘਰ ਆਏ ਸਨ ਅਤੇ ਚਾਹ ਪਾਣੀ ਪੀਣ ਲੱਗਿਆ ਜਦ ਉਸਦਾ 6 ਸਾਲਾ ਪੋਤਰਾ ਅਰਮਾਨ ਨਹੀਂ ਦਿਸਿਆ ਤਾਂ ਉਸਨੇ ਇਧਰ ਉਧਰ ਭਾਲਣ ਦੀ ਕੋਸ਼ਿਸ਼ ਕੀਤੀ। ਕਾਫੀ ਸਮਾਂ ਲੱਭਣ ਤੋਂ ਬਾਅਦ ਸਾਰੇ ਪਰਿਵਾਰਿਕ ਮੈਂਬਰਾਂ ਨੇ ਲੱਭਣਾ ਸ਼ੁਰੂ ਕਰ ਦਿੱਤਾ ਤਾਂ ਗੁਆਂਢ ਵਿੱਚ ਬਣੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਟੋਬੇ ਵਿੱਚ ਬੱਚੇ ਦੀ ਲਾਸ਼ ਤੇਰਦੀ ਹੋਈ ਦਿਖਾਈ ਦਿੱਤੀ। ਜਿਸ ਤੋਂ ਬਾਅਦ ਇਕਦਮ ਚੀਕ ਚਿਹਾੜਾ ਮੱਚ ਗਿਆ।

 

 

Advertisement
Safar Television
Continue Reading

News

ਬਠਿੰਡੇ ਟ੍ਰੇਨ ਨੂੰ Emergancy ਪਿਆ ਰੋਕਣਾ ਬਹੁਤ ਵੱਡੀ ਦੁਰਘਟਨਾ ਹੋਣ ਤੂੰ ਟਲੀ

Published

on

ਅੱਜ ਸਵੇਰੇ ਜੰਮੂ ਤਵੀ ਐਕਸਪ੍ਰੈਸ (19223 ਬੀ.1 ਕੋਚ) ਵਿਚੋਂ ਅਚਾਨਕ ਧੂੰਆਂ ਨਿਕਲਣ ਲੱਗ ਪਿਆ, ਜਿਸ ਕਾਰਨ ਯਾਤਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਹ ਟ੍ਰੇਨ ਬਠਿੰਡਾ ਰੇਲਵੇ ਸਟੇਸ਼ਨ ਤੋਂ ਸਵੇਰੇ 7:45 ਵਜੇ ਫਿਰੋਜ਼ਪੁਰ ਲਈ ਰਵਾਨਾ ਹੋਈ ਸੀ। ਲਗਭਗ 15 ਮਿੰਟ ਬਾਅਦ, ਜਿਵੇਂ ਹੀ ਟ੍ਰੇਨ ਭੋਖੜਾ ਪਿੰਡ ਦੇ ਨੇੜੇ ਪਹੁੰਚੀ, ਕੋਚ ਵਿਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਸ ‘ਤੇ, ਡਰਾਈਵਰ ਨੇ ਤੁਰੰਤ Emergency ਸਥਿਤੀ ਵਿਚ ਟ੍ਰੇਨ ਨੂੰ ਰੋਕ ਦਿੱਤਾ ਅਤੇ ਸੁਰੱਖਿਆ ਪ੍ਰੋਟੋਕੋਲ ਦੇ ਤਹਿਤ ਸਾਰੇ ਜ਼ਰੂਰੀ ਕਦਮ ਚੁੱਕੇ ਗਏ। ਯਾਤਰੀ ਘਬਰਾਹਟ ਵਿਚ ਟ੍ਰੇਨ ਤੋਂ ਬਾਹਰ ਆ ਗਏ। ਇਕ ਚਸ਼ਮਦੀਦ ਜਤਿੰਦਰ ਵਰਮਾ ਨੇ ਦੱਸਿਆ ਕਿ ਜਿਵੇਂ ਹੀ ਟ੍ਰੇਨ ਵਿਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਚੇਨ ਖਿੱਚ ਦਿੱਤੀ ਗਈ ਅਤੇ ਟ੍ਰੇਨ ਨੂੰ ਰੋਕ ਦਿੱਤਾ ਗਿਆ।

 

ਸੂਚਨਾ ਮਿਲਣ ‘ਤੇ ਰੇਲਵੇ ਕਰਮਚਾਰੀ ਅਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ। ਟ੍ਰੇਨ ਗੋਨਿਆਣਾ ਅਤੇ ਬਠਿੰਡਾ ਵਿਚਕਾਰ ਲਗਭਗ ਅੱਧੇ ਘੰਟੇ ਲਈ ਰੁਕੀ ਰਹੀ। ਇਸ ਦੌਰਾਨ, ਤਕਨੀਕੀ ਟੀਮ ਨੇ ਕੋਚ ਦੀ ਜਾਂਚ ਕੀਤੀ ਅਤੇ ਪਾਇਆ ਕਿ ਕੋਚ ਦੀ ਬੈਲਟ ਗਰਮ ਹੋਣ ਕਾਰਨ ਧੂੰਆਂ ਨਿਕਲ ਰਿਹਾ ਸੀ। ਮੁਰੰਮਤ ਟੀਮ ਨੇ ਤੁਰੰਤ ਸਥਿਤੀ ਨੂੰ ਕਾਬੂ ਕੀਤਾ।

 

ਬਠਿੰਡਾ ਰੇਲਵੇ ਸਟੇਸ਼ਨ ਸੁਪਰਡੈਂਟ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ, “ਕੋਚ ਬੈਲਟ ਵਿਚ ਗਰਮੀ ਕਾਰਨ ਧੂੰਆਂ ਉੱਠਿਆ, ਪਰ ਕੋਈ ਅੱਗ ਨਹੀਂ ਲੱਗੀ। ਕੋਈ ਜਾਨੀ ਜਾਂ ਵੱਡਾ ਨੁਕਸਾਨ ਨਹੀਂ ਹੋਇਆ। ਜ਼ਰੂਰੀ ਮੁਰੰਮਤ ਤੋਂ ਬਾਅਦ, ਰੇਲਗੱਡੀ ਨੂੰ ਸੁਰੱਖਿਅਤ ਰਵਾਨਾ ਕਰ ਦਿੱਤਾ ਗਿਆ।” ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਰੇਲਵੇ ਸਟਾਫ ਨੇ ਵਾਧੂ ਜਾਂਚ ਕੀਤੀ ਅਤੇ ਸਾਰੇ ਡੱਬਿਆਂ ਦੀਆਂ ਤਕਨੀਕੀ ਖਾਮੀਆਂ ਦੀ ਜਾਂਚ ਕੀਤੀ। ਘਟਨਾ ਕਾਰਨ, ਰੇਲਗੱਡੀ ਲਗਭਗ ਅੱਧੇ ਘੰਟੇ ਦੀ ਦੇਰੀ ਨਾਲ ਆਪਣੀ ਮੰਜ਼ਿਲ ਲਈ ਰਵਾਨਾ ਹੋਈ।

Advertisement
Safar Television
Continue Reading

Trending