Connect with us

Featured

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

Published

on

Amrit vele da Hukamnama Sri Darbar Sahib Sri Amritsar

Ang 626, 21-07-25

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

 

ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

Advertisement
Safar Television

 

Sorath, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||

Continue Reading
Advertisement Safar Television
Click to comment

Leave a Reply

Your email address will not be published. Required fields are marked *

Featured

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

Published

on

Amrit Vele da Hukamnama Sri Darbar Sahib, Amritsar Sahib, Ang 596, 29-07-25

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

 

 

सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥

Advertisement
Safar Television

 

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।

Continue Reading

Featured

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

Published

on

Amritsar Wele Da Mukhwak Sachkhand Sri Harmandir Sahib Amritsar

Ang:632, 25-07-2025

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

 

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

Advertisement
Safar Television

 

Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpaa Nidhh Gaj Garaah Te Shhoottaa || Mehmaa Naam Kahaa Lau Barnau Raam Kehat Bandhhan Teh Toottaa ||2|| Ajaamal Paapee Jag Jaane Nimakh Maahe Nistaaraa || Naanak Kehat Chet Chintaaman Tai Bhee Utreh Paaraa ||3||4||

 

Meaning: O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. ||1|| Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way – why have you forgotten Him ? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam ? Whoever chants the Lord’s Name, his bonds are broken. ||2|| Ajaamal, known throughout the world as a sinner, was redeemed in an instant. Says Nanak Ji, remember the Chintaamani, the jewel which fulfills all desires, and you too shall be carried across and saved. ||3||4||

Advertisement
Safar Television
Continue Reading

Featured

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਦਰਬਾਰ ਸਾਹਿਬ

Published

on

Sachkhand Sri Harmandir Sahib Amritsar Vikhe Hoea Amrit Wele Da Mukhwak

Ang 636 Date: 24-07-2025

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

 

ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

Advertisement
Safar Television
Continue Reading

Trending