Connect with us

Crime

JCB ਦੀ ਟੱਕਰ ਨਾਲ ਹੋਈ ਮੁੰਡੇ ਦੀ ਮੌਤ ਪਰਵਾਸੀ ਚਲਾ ਰਿਹਾ ਸੀ JCB ਲੋਕ ਕਹਿੰਦੇ ਡਰਾਈਵਰ ਦਾ ਨਸ਼ਾ ਕੀਤਾ ਸੀ?

Published

on

ਅਕਸਰ ਹੀ ਬਹੁਤ ਮੰਦਭਾਗੀ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਇੱਕ ਅਜਿਹੀ ਹੀ ਘਟਨਾ ਕੋਟ ਇਸ ਖਾਂ ਤੋਂ ਆ ਰਹੀ ਹੈ ਜਿੱਥੇ ਕਿ ਜੇਸੀਬੀ ਦੁਆਰਾ ਇੱਕ ਇਨਸਾਨ ਦੀ ਮੌਤ ਹੋ ਜਾਂਦੀ ਹੈ।

ਸਾਡੇ ਸਹਿਯੋਗੀ ਪੱਤਰਕਾਰ ਸਰਬਜੋਤ ਸਿੰਘ ਗਰੇਵਾਲ ਦੇ ਦੱਸਣ ਮੁਤਾਬਕ ਪਿੰਡ ਕੋਟ ਈਸਾ ਖਾਂ ਵਿੱਚ ਸੜਕ ਦਾ ਕੰਮ ਚੱਲ ਰਿਹਾ ਸੀ। ਜਿਸ ਵਿੱਚ ਇੱਕ ਪਰਵਾਸੀ ਦੁਆਰਾ JCB ਨੂੰ ਚਲਾਇਆ ਜਾ ਰਿਹਾ ਸੀ। ਪਿੰਡ ਦੇ ਲੋਕਾਂ‌ ਦੁਆਰਾ ਦੱਸਣ ਮੁਤਾਬਕ JCB ਨੂੰ ਇੱਕ ਅਣਜਾਣ ਪ੍ਰਵਾਸੀ ਵਿਅਕਤੀ ਦੁਆਰਾ ਚਲਾਈ ਜਾ ਰਿਹਾ ਸੀ।

ਤਕਰੀਬਨ ਸਵੇਰੇ 9 ਵਜੇ ਜਿਸ ਸਮੇਂ ਇੱਕ ਪ੍ਰਵਾਸੀ ਵਿਅਕਤੀ ਦੁਆਰਾ ਜੇਸੀਬੀ ਨੂੰ ਚਲਾਇਆ ਜਾ ਰਿਹਾ ਸੀ ਤਾਂ ਉਸ ਕੋਲ ਇੱਕ ਵਿਅਕਤੀ ਲੰਘਦਾ ਹੈ। ਪ੍ਰਵਾਸੀ ਵਿਅਕਤੀ ਦੁਆਰਾ ਜੇਸੀਬੀ ਬੇਕਾਬੂ ਹੋ ਜਾਂਦੀ ਹੈ ਤੇ ਜੇਸੀਬੀ ਦੀ ਬਕਟ ਵਿਅਕਤੀ ਦੀ ਛਾਤੀ ਵਿੱਚ ਵੱਜਦੀ ਹੈ ਅਤੇ ਉਸ ਦੀ ਲੱਤ ਵੀ ਟੁੱਟ ਜਾਂਦੀ ਹੈ ਉਸ ਦੀ ਉਸੇ ਸਮੇਂ ਹੀ ਮੌਤ ਹੋ ਜਾਂਦੀ ਹੈ ਜੇਸੀਬੀ ਨੂੰ ਚਲਾਉਣ ਵਾਲਾ ਪ੍ਰਵਾਸੀ ਵਿਅਕਤੀ ਉਸ ਸਮੇਂ ਸਥਾਨਕ ਜਗਹਾ ਤੋਂ ਫਰਾਰ ਹੋ ਜਾਂਦਾ ਹੈ।

ਜਿਸ ਵਿਅਕਤੀ ਦੀ ਸਥਾਨਕ ਸਮੇਂ ਤੇ ਮੌਤ ਹੋ ਜਾਂਦੀ ਹੈ। ਇੱਕ ਗਰੀਬ ਮਜ਼ਦੂਰ ਪਰਿਵਾਰ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ ਜਿਸ ਦੀ ਉਮਰ ਲਗਭਗ 55 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ।ਇਹ ਸਾਰੀ ਘਟਨਾ ਸੀਸੀ ਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋਈ ਦੱਸੀ ਜਾ ਰਹੀ ਹੈ

ਜੇਸੀਬੀ ਦੁਆਰਾ ਇੱਕ ਘਰ ਦੀ ਕੰਧ ਵੀ ਢਾਹ ਦਿੱਤੀ ਜਾਂਦੀ ਹੈ। ਪਿੰਡ ਦੇ ਲੋਕਾਂ ਦੁਆਰਾ ਦੱਸਣ ਮੁਤਾਬਿਕ ਸੜਕ ਦਾ ਕੰਮ ਇੱਕ ਮਹੀਨੇ ਤੋਂ ਚੱਲ ਰਿਹਾ ਸੀ ਤੇ ਜੇਸੀਬੀ ਨੂੰ ਚਲਾਉਣ ਵਾਲੇ ਮਜ਼ਦੂਰਾਂ ਦੁਆਰਾ ਬਹੁਤ ਹੀ ਗੰਦਾ ਵਰਤਾਓ ਕੀਤਾ ਜਾਂਦਾ ਸੀ।

Advertisement
Safar Television

ਪੁਲਿਸ ਦੁਆਰਾ ਦੁਰਘਟਨਾ ਵਾਲਾ ਸਥਾਨ ਦਾ ਜਾਇਜ਼ਾ ਕੀਤਾ ਗਿਆ ਹੈ।

 

ਇਹ ਸਾਰੀ ਘਟਨਾ ਸੀਸੀ ਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋਈ ਦੱਸੀ ਜਾ ਰਹੀ ਹੈ। ਪੁਲਿਸ ਦੁਆਰਾ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਲੋਕਾਂ ਦੁਆਰਾ ਇਸ ਘਟਨਾ ਦਾ ਸਖਤ ਰੋਸ ਕੀਤਾ ਜਾ ਰਿਹਾ ਹੈ ਉਹਨਾਂ ਵੱਲੋਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ।

Advertisement
Safar Television
Continue Reading
Advertisement Safar Television
Click to comment

Leave a Reply

Your email address will not be published. Required fields are marked *

Crime

ਮਨੀਲਾ ਵਿਖੇ ਬਰਨਾਲਾ ਦੇ 28 ਸਾਲਾਂ ਨੌਜਵਾਨ ਦੀ ਸੜਕ ਹਾਦਸੇ’ਚ’ ਦਰਦਨਾਕ ਮੌਤ।

Published

on

ਮਨੀਲਾ ਵਿਖੇ ਬਰਨਾਲਾ ਦੇ ਨੋਜਵਾਨ ਦੀ ਸੜਕ ਹਾਦਸੇ ‘ਚ` ਮੌਤ।

 

20 ਅਪ੍ਰੈਲ (ਮਨਪ੍ਰੀਤ ਕੌਰ ਆਦਮਪੁਰਾ)ਬਰਨਾਲਾ ਦੇ ਪਿੰਡ ਮਹਿਲ ਕਲਾਂ ਨਾਲ ਸਬੰਧਤ 25 ਸਾਲਾ ਨੌਜਵਾਨ ਜੀਵਨਜੋਤ ਸਿੰਘ, ਜਿਸ ਨੂੰ ਘਰ ਵਿੱਚ ਪਿਆਰ ਨਾਲ ਵਿਸਕੀ ਕਿਹਾ ਜਾਂਦਾ ਸੀ, ਜਿਸਦੇ ਪਿਤਾ ਦੀ ਮਨੀਲਾ ਵਿਖੇ ਮੌਤ ਹੋ ਗਈ ਸੀ,ਹੁਣ ਘਰ ਵਿੱਚ ਜੀਵਨਜੋਤ ਸਿੰਘ ਅਤੇ ਉਸਦੀ ਮਾਂ ਇੱਕਲੇ ਰਹਿ ਗਏ ਸਨ । ਜੀਵਨਜੋਤ ਸਿੰਘ ਘਰ ਦੀ ਗ਼ਰੀਬੀ ਦੂਰ ਕਰਨ ਲਈ ਆਪਣੀ ਮਾਸੀ ਦੇ ਮੁੰਡੇ ਕੋਲ ਫਿਲੀਪੀਨਜ਼ ਵਿੱਚ ਕੰਮ ਕਰਨ ਗਿਆ ਹੋਇਆ ਸੀ ਅਤੇ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

 

ਇਹ ਵਾਰਦਾਤ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛੱਡ ਗਈ ਹੈ। ਮੌਕੇ ‘ਤੇ ਮ੍ਰਿਤਕ ਦੀ ਮਾਂ ਨੇ ਭਰੇ ਮਨ ਨਾਲ ਦੱਸਿਆ ਕਿ ਬੁਧਵਾਰ ਨੂੰ ਆਖਰੀ ਵਾਰ ਆਪਣੇ ਪੁੱਤ ਨਾਲ ਗੱਲ ਹੋਈ ਸੀ। ਉਸ ਨੇ ਕਿਹਾ ਸੀ ਕਿ ਉਹ ਸੌਣ ਲੱਗਾ ਹੈ ਤੇ ਸਵੇਰੇ ਗੱਲ ਕਰੇਗਾ। ਉਸ ਤੋਂ ਬਾਅਦ ਕਈ ਵਾਰ ਫੋਨ ਕੀਤਾ, ਪਰ ਉਨ੍ਹਾਂ ਦੇ ਪੁੱਤ ਨੇ ਫੋਨ ਨਹੀਂ ਚੁੱਕਿਆ। ਮਾਂ ਨੇ ਕਿਹਾ ਕਿ ਜਦੋਂ ਰਿਸ਼ਤੇਦਾਰ ਘਰ ਆਉਣ ਲੱਗ ਪਏ ਤਾਂ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਕਿ ਕੁਝ ਗਲਤ ਹੋਇਆ ਹੈ। ਫਿਰ ਖ਼ਬਰ ਮਿਲੀ ਕਿ ਪੁੱਤ ਦੀ ਮੌਤ ਹੋ ਚੁੱਕੀ ਹੈ।

Advertisement
Safar Television

 

ਜੀਵਨਜੋਤ ਦੀ ਮੌਤ ਤੌਂ ਚਾਰ ਮਹੀਨੇ ਪਹਿਲਾਂ ਉਸਦੇ ਮਾਸੀ ਦੇ ਮੁੰਡੇ ਦੀ ਵੀ ਮਨੀਲਾ ਵਿੱਚ ਮੌਤ ਹੋ ਗਈ ਸੀ ।ਉਨ੍ਹਾਂ ਭਾਵੁਕ ਹੋ ਕੇ ਕਿਹਾ ਕਿ ਮਨੀਲਾ ਨੇ ਉਨ੍ਹਾਂ ਦੇ ਪੁੱਤ ਨੂੰ ਖਾ ਲਿਆ। ਜੇਕਰ ਪਤਾ ਹੁੰਦਾ ਤਾਂ ਉਹ ਆਪਣੀ ਗਰੀਬੀ ਇਥੇ ਹੀ ਸਹਿ ਲੈਂਦੇ, ਪਰ ਪੁੱਤ ਨੂੰ ਮਨੀਲਾ ਨਾ ਭੇਜਦੀ।

Continue Reading

Crime

ਵਿਅਕਤੀ ਵੱਲੋਂ ਸ਼ੱਕੀ ਹਾਲਤ ਵਿੱਚ ਕੀਤਾ ਗਿਆ ਸਹੇਲੀ ਦਾ ਕਤਲ

Published

on

ਹਿੰਮਤ ਸਿੰਘ ਨਗਰ ਵਿੱਚ ਰਿਲੀਫ ਨਾਮਕ ਸਪਾ ਸੈਂਟਰ ਵਿੱਚ ਕੰਮ ਕਰਨ ਵਾਲੀ ਇੱਕ ਔਰਤ ‘ਤੇ ਉਸਦੇ ਪ੍ਰੇਮੀ ਨੇ ਹਮਲਾ ਕੀਤਾ। ਇਸ ਦੌਰਾਨ ਝਗੜਾ ਇੰਨਾ ਵੱਧ ਗਿਆ ਕਿ ਮੁਲਜ਼ਮ ਨੇ ਚਾਕੂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।

 

ਇੱਕ ਰਾਹਗੀਰ ਜ਼ਖਮੀ ਔਰਤ ਨੂੰ ਇੱਕ ਨਿੱਜੀ ਹਸਪਤਾਲ ਲੈ ਗਿਆ, ਪਰ ਉੱਥੇ ਉਸਦੀ ਰਸਤੇ ਵਿੱਚ ਹੀ ਮੌਤ ਹੋ ਗਈ।

 

 

Advertisement
Safar Television

 

ਫਿਲਹਾਲ ਮਾਮਲਾ ਅਜੇ ਵੀ ਸ਼ੱਕੀ ਬਣਿਆ ਹੋਇਆ ਹੈ। ਸਪਾ ਸੈਂਟਰ ਦੇ ਬਾਹਰ ਵੀ ਬਹੁਤ ਸਾਰਾ ਖੂਨ ਖਿੰਡਿਆ ਹੋਇਆ ਹੈ। ਇਲਾਕੇ ਦੇ ਲੋਕਾਂ ਨੇ ਤੁਰੰਤ ਦੁੱਗਰੀ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਸਪਾ ਸੈਂਟਰ ਦੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਚੁੱਪੀ ਧਾਰੀ ਹੋਈ ਹੈ।

 

ਅਧਿਕਾਰੀ ਔਰਤ ਦੇ ਪ੍ਰੇਮੀ ਤੋਂ ਪੁੱਛਗਿੱਛ ਕਰ ਰਹੇ ਹਨ।ਦੱਸਿਆ ਜਾਂਦਾ ਹੈ ਕਿ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿੰਦੇ ਸਨ।

Advertisement
Safar Television
Continue Reading

Crime

ਥਾਰ ’ਚ ਸਵਾਰ ਹੈਰੋਇਨ ਸਮੇਤ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ

Published

on

ਬਠਿੰਡਾ ਵਿੱਚ ਲਗਾਏ ਗਏ ਇਕ ਨਾਕੇ ਉਤੇ ਪੰਜਾਬ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਥਾਰ ਵਿੱਚ ਜਾ ਰਹੇ ਮਹਿਲਾਂ ਕਾਂਸਟੇਬਲ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾਂ ਕਾਂਸਟੇਬਲ ਅਮਨਦੀਪ ਕੌਰ ਮਾਨਸਾ ਵਿੱਚ ਤੈਨਾਤ ਸੀ। ਆਰਜੀ ਤੌਰ ਉਤੇ ਬਠਿੰਡਾ ਵਿੱਚ ਡਿਊਟੀ ਦੇਣ ਆਈ ਹੋਈ ਸੀ। ਪੁਲਿਸ ਥਾਣਾ ਅਤੇ ਨਾਰਕੋਟਿਕਸ ਬਿਊਰ ਦੀ ਟੀਮ ਵੱਲੋਂ ਬਾਦਲ ਰੋਡ ਉਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਲਾਡਲੀ ਚੌਂਕ ਦੇ ਨੇੜੇ ਇਕ ਕਾਲੇ ਰੰਗ ਦੀ ਥਾਰ ਨੂੰ ਰੁਕਣ ਲਈ ਇਸ਼ਾਰਾ ਕੀਤਾ ਤਾ ਉਨ੍ਹਾਂ ਗੱਡੀ ਦੀ ਤਲਾਸੀ ਲਈ ਜਿਸ ਵਿਚੋਂ 17.71 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਕਾਂਸਟੇਬਲ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਦਾਲਤ ਵਿਚੋਂ ਪੁਲਿਸ ਰਿਮਾਂਡ ਲਿਆ ਜਾਵੇਗਾ।

Continue Reading

Trending